15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਸ਼ੁਕਲਾ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 24-12-2025
ਫ਼ਤਹਿਗੜ੍ਹ ਸਾਹਿਬ, 23 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਦੇ ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਕੀਤੇ ਗਏ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ਾਂ ਤੋਂ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਪੁਲਿਸ ਦੇ ਪੱਧਰ ਤੇ ਹਰ ਸੁਵਿਧਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਸ਼ੁਕਲਾ ਨੇ ਕਿਹਾ ਕਿ ਵੱਡੀ ਤਾਦਾਦ ਵਿਚ ਆਉਣ ਵਾਲੀਆਂ ਸੰਗਤਾਂ ਲਈ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਨੇੜਲੇ ਜ਼ਿਲਿ੍ਹਆਂ ਤੋਂ ਵੀ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਸੇਵਾਵਾਂ ਪ੍ਰਦਾਨ ਕਰਨਗੇ ਤੇ ਇਹ ਯਕੀਨੀ ਬਣਾਉਣਗੇ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਦੱਸਿਆ ਕਿ ਵਾਹਨਾਂ ਨੂੰ ਖੜ੍ਹਾਉਣ ਲਈ 22 ਪਾਰਕਿੰਗ ਸਥਾਨਾਂ ਨੂੰ ਨਿਰਧਾਰਿਤ ਕੀਤਾ ਗਿਆ ਹੈ ਅਤੇ ਮੁਫ਼ਤ ਬੱਸ ਤੇ ਈ-ਰਿਕਸ਼ਾ ਸੁਵਿਧਾ ਵੀ ਸੰਗਤਾਂ ਨੂੰ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਪ੍ਰਸ਼ਾਸਨ ਤੇ ਪੁਲਿਸ ਵਲੋਂ ਇੰਟੇਗਰੇਟਿਡ ਕੰਟਰੋਲ ਰੂਮ 24 ਘੰਟੇ ਸੇਵਾਵਾਂ ਪ੍ਰਦਾਨ ਕਰੇਗਾ | ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਨੇ ਦੱਸਿਆ ਕਿ ਡਰੋਨਾਂ ਰਾਹੀਂ ਚੌਕਸੀ ਰੱਖੀ ਜਾਵੇਗੀ ਅਤੇ ਸ਼ਹੀਦੀ ਸਭਾ ਦੇ ਖੇਤਰ ਨੂੰ ਵੱਖ-ਵੱਖ ਜ਼ੋਨਾਂ ਵਿਚ ਵੰਡ ਕਰਕੇ ਪੁਲਿਸ ਮੁਸਤੈਦੀ ਨਾਲ ਕਾਰਜਸ਼ੀਲ ਹੈ | ਉਨ੍ਹਾਂ ਨੇ ਦੱਸਿਆ ਕਿ ਕੋਈ ਵੀ ਵੀ.ਵੀ.ਆਈ.ਪੀ. ਸਟਿੱਕਰ ਜਾਰੀ ਨਹੀਂ ਕੀਤੇ ਗਏ ਤਾਂ ਕਿ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਾ ਆਵੇ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਗਿਣਤੀ ਵਧਾ ਕੇ 300 ਕੀਤੀ ਗਈ ਹੈ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿਚ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਧੁੰਦ ਦੇ ਮੌਸਮ ਕਾਰਨ ਟਰੈਕਟਰ ਟਰਾਲੀਆਂ ਤੇ ਹੋਰ ਵਾਹਨਾਂ ਪਿੱਛੇ ਰਿਫ਼ਲੈਕਟਰ ਲਗਾਏ ਜਾ ਰਹੇ ਹਨ ਤਾਂ ਜੋ ਸੜਕ ਦੁਰਘਟਨਾਵਾਂ ਤੋਂ ਬਚਾਅ ਰਹੇ | ਇਸ ਦੌਰਾਨ ਵਿਸ਼ੇਸ਼ ਡੀ.ਜੀ.ਪੀ. ਸ਼ੁਕਲਾ ਨੇ ਡੀ.ਆਈ.ਜੀ ਨਾਨਕ ਸਿੰਘ ਤੇ ਐਸ.ਐਸ.ਪੀ ਸ਼ੁਭਮ ਅਗਰਵਾਲ ਦੀ ਮੌਜੂਦਗੀ ਵਿਚ ਸਮੂਹ ਐਸ.ਪੀਜ਼, ਡੀ.ਐਸ.ਪੀਜ਼ ਤੇ ਹੋਰ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਵਿਸਤਿ੍ਤ ਸਮੀਖਿਆ ਮੀਟਿੰਗ ਕੀਤੀ ਅਤੇ ਇਸ ਸਬੰਧੀ ਪੁਲਿਸ ਵਲੋਂ ਸੁਰੱਖਿਆ, ਆਵਾਜਾਈ ਤੇ ਪਾਰਕਿੰਗ ਸਬੰਧੀ ਯੋਜਨਾ ਬਾਰੇ ਜਾਇਜ਼ਾ ਲਿਆ | ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੂਰੀ ਤਨਦੇਹੀ, ਮਿਲਵਰਤਨ ਤੇ ਸੇਵਾ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਜਾਵੇ ਅਤੇ ਸੰਗਤਾਂ ਪ੍ਰਤੀ ਪੂਰਨ ਨਿਮਰਤਾ ਵਾਲਾ ਰਵੱਈਆ ਅਪਣਾਉਂਦੇ ਹੋਏ ਮਿਸਾਲ ਕਾਇਮ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵੀਰ ਬਾਲ ਦਿਵਸ ਦਾ ਨਾਂਅ ਬਦਲਣ ਲਈ ਮੁੜ ਕੀਤੀ ਅਪੀਲ ਅਗਲੀ ਖ਼ਬਰ ਸਤਵੀਰ ਜੱਲ੍ਹਾ ਦਾ ਮੌਜੂਦਾ ਪੰਚਾਇਤ ਤੇ ਇਲਾਕਾ ਨਿਵਾਸੀਆਂ ਨੇ ਕੀਤਾ ਸਨਮਾਨ
Ad Position 24