ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋਵੇਗੀ ਸ਼ਹੀਦੀ ਸਭਾ <br/>
ਅਜੀਤ ਡੈਸਕ
25-12-2025
ਉਨ੍ਹਾਂ ਦੱਸਿਆ ਕਿ ਨਿਹੰਗ ਜਥੇਬੰਦੀਆਂ ਵਲੋਂ 28 ਦਸੰਬਰ ਨੂੰ ਮਹੱਲਾ ਸਜਾਇਆ ਜਾਵੇਗਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਨਿਹੰਗ ਸਿੰਘ ਘੋੜਸਵਾਰੀ ਦੇ ਕਰਤੱਵ ਵਿਖਾਉਣਗੇ | ਉਧਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਜ਼ੁਰਗਾਂ, ਅਪਾਹਜ਼ਾਂ, ਔਰਤਾਂ ਤੇ ਬੱਚਿਆਂ ਲਈ ਮੁਫ਼ਤ ਬੱਸਾਂ ਅਤੇ ਮੁਫ਼ਤ ਈ.ਰਿਕਸ਼ਾ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਸੂਚਨਾ ਤੇ ਮੈਡੀਕਲ ਸਹਾਇਤਾ ਕੇਂਦਰ ਵੀ ਸਥਾਪਤ ਕੀਤੇ ਗਏ ਹਨ ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਟਿੱਲਾ ਵਿਖੇ ਸੈਂਟਰਲ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ | 1 ਪੋਹ ਤੋਂ ਲਗਾਤਾਰ ਸੰਗਤ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਅਕੀਦਤ ਭੇਟ ਕਰਨ ਲਈ ਪੁੱਜ ਰਹੀ ਹੈ ਤੇ ਇਕ ਅੰਦਾਜ਼ੇ ਅਨੁਸਾਰ ਹੁਣ 10 ਲੱਖ ਤੋਂ ਵੱਧ ਸੰਗਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਚੁੱਕੀ ਹੈ |