30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ਼ਹੀਦੀ ਸਭਾ ਦੌਰਾਨ ਵਾਤਾਵਰਨ ਦੀ ਸੁਰੱਖਿਆ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਨਿਵੇਕਲਾ ਉਪਰਾਲਾ

Ad Position 21
No active advertisement
ਅਜੀਤ ਡੈਸਕ 25-12-2025
ਫ਼ਤਹਿਗੜ੍ਹ ਸਾਹਿਬ, 24 ਦਸੰਬਰ (ਮਨਪ੍ਰੀਤ ਸਿੰਘ)-ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫ਼ਤਹਿਗੜ੍ਹ ਸਾਹਿਬ ਵਿਖੇ ਬਾਇਓ-ਡੀਗ੍ਰੇਡੇਬਲ ਤੇ ਕੰਪੋਸਟੇਬਲ ਡਿਸਪੋਜ਼ੇਬਲ ਸਮਾਨ ਦੀ ਵੰਡ ਸਬੰਧੀ ਇਕ ਮਹੱਤਵਪੂਰਨ ਫਲੈਗ ਆਫ਼ ਸਮਾਰੋਹ ਕਰਵਾਇਆ ਗਿਆ | ਇਹ ਉਪਰਾਲਾ ਪੰਜਾਬ ਪ੍ਰਦੂਸ਼ਣ ਨਿਯੰਤਰਨ ਬੋਰਡ ਪੀ. ਪੀ. ਸੀ. ਬੀ. ਵਲੋਂ ਜ਼ਿਲ੍ਹਾ ਪ੍ਰਸ਼ਾਸਨ, ਗੁਰਦੁਆਰਾ ਕਮੇਟੀ ਤੇ ਮੰਡੀ ਗੋਬਿੰਦਗੜ੍ਹ ਤੇ ਖੰਨਾ ਦੀਆਂ ਉਦਯੋਗਿਕ ਇਕਾਈਆਂ ਦੇ ਸਾਂਝੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ | ਇਹ ਵਾਤਾਵਰਨ ਮਿੱਤਰ ਡਿਸਪੋਜ਼ੇਬਲ ਸਮਾਨ 25 ਦਸੰਬਰ ਤੋਂ 27 ਦਸੰਬਰ ਤੱਕ ਆਯੋਜਿਤ ਹੋ ਰਹੀ ਸ਼ਹੀਦੀ ਸਭਾ ਦੌਰਾਨ ਵੱਖ-ਵੱਖ ਲੰਗਰਾਂ ਵਿਚ ਸੰਗਤ ਨੂੰ ਪੂਰੀ ਤਰ੍ਹਾਂ ਮੁਫ਼ਤ ਉਪਲੱਬਧ ਕਰਵਾਇਆ ਜਾਵੇਗਾ | ਫਲੈਗ ਆਫ਼ ਸਮਾਰੋਹ ਦੀ ਅਗਵਾਈ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕੀਤੀ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਿਰਫ਼ ਇਕ ਪ੍ਰਸ਼ਾਸਨਿਕ ਜਾਂ ਕਾਨੂੰਨੀ ਜ਼ਿੰਮੇਵਾਰੀ ਨਹੀਂ, ਸਗੋਂ ਸਾਡਾ ਸਾਂਝਾ ਸਮਾਜਕ ਅਤੇ ਨੈਤਿਕ ਫ਼ਰਜ਼ ਹੈ | ਉਨ੍ਹਾਂ ਨੇ ਜ਼ੋਰ ਦਿੱਤਾ ਕਿ ਵੱਡੇ ਧਾਰਮਿਕ ਸਮਾਗਮਾਂ ਦੌਰਾਨ ਵਾਤਾਵਰਨ ਮਿੱਤਰ ਵਿਕਲਪਾਂ ਦੀ ਵਰਤੋਂ ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਅਤੇ ਸੰਗਤ ਦੀ ਸਿਹਤ ਦੀ ਰੱਖਿਆ ਲਈ ਬਹੁਤ ਅਹਿਮ ਭੂਮਿਕਾ ਨਿਭਾਉਂਦੀ ਹੈ | ਇਸ ਸਮਾਰੋਹ ਵਿਚ ਪੀ.ਪੀ.ਸੀ.ਬੀ. ਦੇ ਮੈਂਬਰ ਸਕੱਤਰ ਡਾ. ਲਵਨੀਤ ਦੁਬੇੇ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਪੀ.ਪੀ.ਸੀ.ਬੀ. ਦੇ ਰਿਜਨਲ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਭਾਗ ਲਿਆ | ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਇਹ ਬਾਇਓ-ਡੀਗ੍ਰੇਡੇਬਲ ਅਤੇ ਕੰਪੋਸਟੇਬਲ ਡਿਸਪੋਜ਼ੇਬਲ ਸਮਾਨ ਵਾਤਾਵਰਨ ਦੀ ਸੁਰੱਖਿਆ ਅਤੇ ਸੰਗਤ ਦੀ ਸਿਹਤ ਨੂੰ ਮੁੱਖ ਰੱਖਦਿਆਂ ਮੁਫ਼ਤ ਵੰਡਿਆ ਜਾ ਰਿਹਾ ਹੈ ਤਾਂ ਜੋ ਧਾਰਮਿਕ ਸਮਾਗਮਾਂ ਦੌਰਾਨ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਬਚਿਆ ਜਾ ਸਕੇ | ਚੇਅਰਪਰਸਨ ਨੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੀਆਂ ਉਦਯੋਗਿਕ ਇਕਾਈਆਂ ਵਲੋਂ ਦਿੱਤੇ ਗਏ ਸਹਿਯੋਗ ਦੀ ਵਿਸ਼ੇਸ਼ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਤਦੋਂ ਹੀ ਸੰਭਵ ਹੈ ਜਦੋਂ ਪ੍ਰਸ਼ਾਸਨ, ਉਦਯੋਗ ਅਤੇ ਸਮਾਜ ਮਿਲ ਕੇ ਸਾਂਝੀ ਜ਼ਿੰਮੇਵਾਰੀ ਨਿਭਾਉਣ | ਇਸ ਮੌਕੇ ਐਕਸੀਅਨ ਮੋਹਿਤ ਸਿੰਗਲਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਅਜਨਾਲਾ ਦੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਸ਼ਹੀਦੀ ਸਭਾ ਦੌਰਾਨ 20 ਆਮ ਆਦਮੀ ਕਲੀਨਿਕ, 7 ਡਿਸਪੈਂਸਰੀਆਂ, 41 ਐਂਬੂਲੈਂਸਾਂ ਦੇ ਨਾਲ 24 ਘੰਟੇ ਐਮਰਜੈਂਸੀ ਸਿਹਤ ਸੇਵਾਵ...
Ad Position 24