07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਨੇ ਅੰਗ ਦਾਨ ਕਰਨ ਲਈ ਭਰੇ ਫਾਰਮ

Ad Position 21
No active advertisement
ਅਜੀਤ ਡੈਸਕ 26-12-2025
ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਮਨਪ੍ਰੀਤ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਸਿਹਤ ਵਿਭਾਗ ਵਲੋਂ 24 ਘੰਟੇ ਸਿਹਤ ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਸਿਹਤ ਸੇਵਾਵਾਂ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਵਲੋਂ ਮਨੁੱਖਤਾ ਦੀ ਸੇਵਾ ਲਈ ਆਮ ਲੋਕਾਂ ਨੂੰ ਖ਼ੂਨਦਾਨ ਕਰਨ ਤੇ ਅੰਗ ਦਾਨ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ | ਵਿਭਾਗ ਦੀ ਇਸ ਪ੍ਰੇਰਨਾ ਦੀ ਮਿਸਾਲ ਬਣਦੇ ਹੋਏ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਵਲੋਂ ਮਰਨ ਉਪਰੰਤ ਆਪਣੇ ਅੰਗ ਦਾਨ ਕਰਨ ਲਈ ਆਨਲਾਈਨ ਫਾਰਮ ਭਰੇ ਗਏ ਅਤੇ ਵਿਭਾਗ ਦੇ ਹੋਰ ਕਰਮਚਾਰੀਆਂ ਵਲੋਂ ਖ਼ੂਨਦਾਨ ਵੀ ਕੀਤਾ ਗਿਆ | ਅੰਗ ਦਾਨ ਕਰਨ ਲਈ ਆਪਣੇ ਆਪ ਨੂੰ ਰਜਿਸਟਰਡ ਕਰਨ ਮੌਕੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਜਿਉਂਦੇ ਜੀਅ ਖ਼ੂਨਦਾਨ ਮਰਨ ਉਪਰੰਤ ਅੰਗ ਦਾਨ ਭਾਵ ਕਿ ਖ਼ੂਨਦਾਨ ਕਰਕੇ ਅਸੀਂ ਕਈ ਜ਼ਿੰਦਗੀਆਂ ਬਚਾ ਸਕਦੇ ਹਾਂ ਅਤੇ ਮਰਨ ਉਪਰੰਤ ਅੰਗ ਦਾਨ ਕਰਕੇ ਅਸੀਂ ਕਈ ਜ਼ਿੰਦਗੀਆਂ ਨੂੰ ਨਕਾਰਾ ਹੋਣ ਤੋਂ ਬਚਾ ਸਕਦੇ ਹਾਂ ਅਤੇ ਇਕ ਵਿਅਕਤੀ ਵਧੇਰੇ ਜ਼ਿੰਦਗੀਆਂ ਨੂੰ ਰੁਸ਼ਨਾ ਸਕਦਾ ਹੈ | ਉਨ੍ਹਾਂ ਆਮ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਰਨ ਉਪਰੰਤ ਆਪਣੇ ਸਰੀਰ ਨੂੰ ਅਗਨੀ ਭੇਟ ਕਰਨ ਤੋਂ ਚੰਗਾ ਹੈ ਕਿ ਉਸ ਨੂੰ ਦਾਨ ਕਰ ਦਿੱਤਾ ਜਾਵੇ ਕਿਉਂਕਿ ਦਾਨ ਕਰਨ ਨਾਲ ਮਰਨ ਉਪਰੰਤ ਦੀ ਸਾਡੇ ਬਹੁਤ ਸਾਰੇ ਅੰਗ ਜਿਊਾਦੇ ਰਹਿ ਸਕਦੇ ਹਨ | ਇਸ ਲਈ ਸਾਨੂੰ ਆਪਣਾ ਸਰੀਰ ਸਮਾਜ ਦੀ ਸੇਵਾ ਵਿਚ ਲਗਾਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਬ-ਡਵੀਜ਼ਨਲ ਕੰਪਲੈਕਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਟੈਕ ਕੈਡ ਅਤੇ ਰਿਮਟ ਯੂਨੀਵਰਸਿਟੀ ਨੇ ਉਦਯੋਗ-ਅਕਾਦਮਿਕ ਸਹਿਯੋਗ ਲਈ ਸਮਝੌਤਾ ਪੱਤਰ 'ਤੇ ਕੀਤੇ ਦਸਤਖ਼ਤ
Ad Position 24
No active advertisement