06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਹੀਦੀ ਸਭਾ ਦੌਰਾਨ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਹਰ ਪਾਸੇ ਹੋ ਰਹੀ ਹੈ ਸ਼ਲਾਘਾ- ਸਾਧੂ ਰਾਮ, ਚਨਾਰਥਲ, ਕਾਕਾ

Ad Position 21
No active advertisement
ਅਜੀਤ ਡੈਸਕ 26-12-2025
ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਮਨਪ੍ਰੀਤ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਭਰਨ ਵਾਲੀ ਸਿੰਘ ਸਭਾ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਨ੍ਹਾਂ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਠੇਕੇਦਾਰ ਅਵਤਾਰ ਸਿੰਘ ਚਨਾਰਥਲ ਤੇ ਸਰਪੰਚ ਬਲਜਿੰਦਰ ਸਿੰਘ ਕਾਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਸ਼ਹੀਦੀ ਸਭਾ ਮੌਕੇ ਜਿੱਥੇ ਜ਼ਿਲ੍ਹਾ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਉੱਥੇ ਹੀ ਪ੍ਰਸ਼ਾਸਨ ਵਲੋਂ ਵੱਖ-ਵੱਖ ਥਾਵਾਂ 'ਤੇ ਵਾਹਨਾਂ ਦੀ ਮੁਫ਼ਤ ਪਾਰਕਿੰਗ, ਸਿਹਤ ਸਹੂਲਤਾਂ, ਕੈਂਪ, ਮੁਫ਼ਤ ਬੱਸ ਸੇਵਾ, ਬਜ਼ੁਰਗਾਂ, ਬੱਚਿਆਂ ਤੇ ਔਰਤਾਂ ਲਈ ਫ਼੍ਰੀ ਈ-ਰਿਕਸ਼ਾ, ਲੰਗਰਾਂ ਲਈ ਪਾਣੀ, ਬਿਜਲੀ ਦਾ ਪ੍ਰਬੰਧ ਆਦਿ ਵਰਗੀਆਂ ਸਹੂਲਤਾਂ ਸਦਕਾ ਸ਼ਰਧਾਲੂਆਂ ਨੂੰ ਬਣਦੀਆਂ ਸਹੂਲਤਾਂ ਮਿਲ ਰਹੀਆਂ ਹਨ ਤੇ ਸ਼ਹੀਦੀ ਸਭਾ 'ਚ ਚਾਰ ਪਹੀਆ ਵਾਹਨਾਂ ਦੇ ਦਾਖ਼ਲੇ 'ਤੇ ਰੋਕ ਸਦਕਾ ਵੀ ਲੋਕਾਂ ਚ ਖ਼ੁਸ਼ੀ ਦਾ ਮਾਹੌਲ ਹੈ ਤੇ ਸੰਗਤਾਂ ਪੈਦਲ ਚੱਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ | ਉਨ੍ਹਾਂ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਲੰਗਰਾਂ 'ਚ ਲਾਊਡ ਸਪੀਕਰਾਂ ਆਦਿ ਦੀ ਵਰਤੋਂ ਨਾ ਕਰਨ ਤਾਂ ਜੋ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਸ਼ਾਂਤਮਈ ਢੰਗ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕਣ |
Ad Position 22
No active advertisement
ਪਿਛਲੀ ਖ਼ਬਰ ਬਰਸਾਨਾ, ਵਰਿੰਦਾਵਨ ਤੇ ਮਥੁਰਾ ਦੇ ਦਰਸ਼ਨਾਂ ਲਈ ਤਿੰਨ ਬੱਸਾਂ ਰਵਾਨਾ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੋ ਰੋਜ਼ਾ ਖ਼ੂਨਦਾਨ ਕੈਂਪ ਸ਼ੁਰੂ
Ad Position 24
No active advertisement