06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਹੀਦੀ ਸਭਾ-2025 ਦੀ ਪਹਿਲੀ ਸ਼ਾਮ ਆਮ ਖ਼ਾਸ ਬਾਗ਼ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਆਧਾਰਤ ਲਾਈਟ ਐਂਡ ਸਾਊਾਡ ਪੈਨੋਰਮਾ ਸ਼ੋਅ ਦੀ ਭਾਵਪੂਰਤ ਪੇਸ਼ਕਾਰੀ

Ad Position 21
No active advertisement
ਅਜੀਤ ਡੈਸਕ 26-12-2025
ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਆਰਟ ਥੀਏਟਰ ਦੇ ਸਹਿਯੋਗ ਨਾਲ ਇੱਥੇ ਆਮ ਖ਼ਾਸ ਬਾਗ਼ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਸਾਲਾਨਾ ਸ਼ਹੀਦੀ ਸਭਾ-2025 ਦੀ ਪਹਿਲੀ ਸ਼ਾਮ ਕਰਵਾਏ ਲਾਈਟ ਐਂਡ ਸਾਊਾਡ ਪੈਨੋਰਮਾ 'ਸਰਬੰਸਦਾਨੀ' ਦੀ ਵਿਲੱਖਣ ਪੇਸ਼ਕਾਰੀ ਨੇ ਸੰਗਤ ਨੂੰ ਭਾਵੁਕ ਕਰ ਦਿੱਤਾ | ਇਸ ਮੌਕੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਭਰਵੀਂ ਗਿਣਤੀ 'ਚ ਪੁੱਜੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਨਾਲ ਭਾਵੁਕਤਾ ਤੇ ਜੋਸ਼ ਦਾ ਪ੍ਰਗਟਾਵਾ ਕੀਤਾ | ਸਵਰਗੀ ਡਾ. ਹਰਚਰਨ ਸਿੰਘ ਲਾਟਾ ਵਲੋਂ ਲਿਖਤ ਨਾਟਕ 'ਤੇ ਆਧਾਰਤ ਤੇ ਪ੍ਰਸਿੱਧ ਨਿਰਦੇਸ਼ਕ ਤੇ ਨਿਰਮਾਤਾ ਹਰਬਖ਼ਸ਼ ਸਿੰਘ ਲਾਟਾ ਦੀ ਨਿਰਦੇਸ਼ਨਾਂ ਹੇਠ ਲਾਈਟ ਐਂਡ ਸਾਊਾਡ ਸ਼ੋਅ 'ਸਰਬੰਸਦਾਨੀ' 'ਚ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ, ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨੂੰ ਖ਼ੂਬਸੂਰਤੀ ਨਾਲ ਰੂਪਮਾਨ ਕੀਤਾ ਗਿਆ | ਇਸ ਸ਼ੋਅ ਵਿਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਜੀਵਨ ਦੇ ਬਿਰਤਾਂਤ, ਉਨ੍ਹਾਂ ਵਲੋਂ 1699 ਵਿਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਨਾ, ਪਰਿਵਾਰ ਵਿਛੋੜਾ, ਚਮਕੌਰ ਦੀ ਗੜ੍ਹੀ ਦੀ ਜੰਗ, ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਗਿ੍ਫ਼ਤਾਰੀ ਅਤੇ ਉਨ੍ਹਾਂ ਦੀ ਸ਼ਹਾਦਤ ਅਤੇ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਰਹਿੰਦ ਦੇ ਸੂਬੇ ਨੂੰ ਸਜਾ ਦੇਣ ਦੇ ਇਤਿਹਾਸ ਨੂੰ ਆਵਾਜ਼, ਰੌਸ਼ਨੀਆਂ ਤੇ ਸੰਕੇਤਾਂ ਜਰੀਏ ਦਿਲਕਸ਼ ਤੇ ਖ਼ੂਬਸੂਰਤੀ ਨਾਲ ਸੰਗਤ ਸਾਹਮਣੇ ਰੂਪਮਾਨ ਕੀਤਾ ਗਿਆ | ਇਸ ਦੌਰਾਨ ਲਾਟਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਡਾ. ਹਰਚਰਨ ਸਿੰਘ ਲਾਟਾ ਤੇ ਅਸ਼ਵਨੀ ਸਾਵਨ ਦੇ ਲਿਖੇ ਇਸ ਨਾਟਕ 'ਸਰਬੰਸਦਾਨੀ' ਨੂੰ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਜੀਵਨ ਦੇ 28 ਹਿੱਸਿਆਂ 'ਤੇ ਆਧਾਰਤ ਇਸ ਮਹਾਂਨਾਟਕ ਨੂੰ ਤਿਆਰ ਕੀਤਾ ਗਿਆ ਸੀ | ਇਸ ਸ਼ੋਅ ਵਿਚ 28 ਉੱਘੇ ਤੇ ਨਿਪੁੰਨ ਕਲਾਕਾਰਾਂ ਨੇ ਹਿੱਸਾ ਲਿਆ ਹੈ ਅਤੇ ਇਸਦੇ ਦੇਸ਼-ਵਿਦੇਸ਼ ਵਿਚ ਹੁਣ ਤੱਕ 20 ਸ਼ੋਅ ਹੋ ਚੁੱਕੇ ਹਨ | ਉਨ੍ਹਾਂ ਇਹ ਵੀ ਦੱਸਿਆ ਉਨ੍ਹਾਂ ਦੇ ਪਿਤਾ ਡਾ. ਹਰਚਰਨ ਸਿੰਘ ਲਾਟਾ ਦੇ ਲਿਖੇ ਨਾਟਕ, ਚਮਕੌਰ ਦੀ ਗੜ੍ਹੀ, ਸਰਹਿੰਦ ਦੀ ਕੰਧ, ਜਿੰਦਾਂ ਨਿੱਕੀਆਂ ਤੇ ਜ਼ਫ਼ਰਨਾਮਾ ਵੀ ਬਹੁਤ ਮਕਬੂਲ ਹੋਏ ਹਨ | ਇਸ ਵਿਚ ਐੱਚ. ਐੱਮ. ਸਿੰਘ ਦਾ ਮਿਊਜ਼ਿਕ ਹੈ ਤੇ ਬਾਬਾ ਰਾਮ ਸਿੰਘ ਨਾਨਕਸਰ, ਸੰਤ ਅਨੂਪ ਸਿੰਘ, ਭਾਈ ਬਲਵਿੰਦਰ ਸਿੰਘ ਰੰਗੀਲਾ, ਹੰਸ ਰਾਜ ਹੰਸ, ਸਤਨਾਮ ਸਿੰਘ ਮੁੱਲਾਂਪੁਰੀ, ਵਿਕਰਮਜੀਤ ਸਿੰਘ ਸਾਹਨੀ, ਸੁਰਿੰਦਰ ਛਿੰਦਾ, ਮਹਿੰਦਰ ਕਪੂਰ ਤੇ ਭੁਪਿੰਦਰ ਸਿੰਘ ਦੀਆਂ ਆਵਾਜ਼ਾਂ ਵਿਚ ਸ਼ਬਦ ਤੇ ਗੀਤ ਗਾਏ ਗਏ ਹਨ | ਆਮ ਖ਼ਾਸ ਬਾਗ਼ ਵਿਖੇ ਪੇਸ਼ ਕੀਤੇ ਗਏ ਇਸ ਸ਼ੋਅ ਦੌਰਾਨ ਹੱਡ ਚੀਰਵੀਂ ਠੰਢ ਦੇ ਬਾਵਜੂਦ ਦੂਰੋਂ-ਦੂਰੋਂ ਪੁੱਜੇ ਸ਼ਰਧਾਲੂਆਂ ਨੇ ਇਸ ਮਹਾਂ ਨਾਟਕ ਨੂੰ ਭਾਵੁਕਤਾ ਨਾਲ ਦੇਖਿਆ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਵਿਕਾਸ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਧਾਰਮਿਕ ਕਵੀ ਦਰਬਾਰ
Ad Position 24
No active advertisement