17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਬੁੱਢਾ ਦਲ ਦੀ ਅਗਵਾਈ 'ਚ ਨਿਹੰਗ ਸਿੰਘਾਂ ਵਲੋਂ 28 ਨੂੰ ਸਜਾਇਆ ਜਾਵੇਗਾ ਮਹੱਲਾ

Ad Position 21
No active advertisement
ਅਜੀਤ ਡੈਸਕ 27-12-2025
ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੀ ਲਾਸਾਨੀ, ਅਨੋਖੀ ਤੇ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ੁਰੂ ਹੋਈ ਸ਼ਹੀਦੀ ਸਭਾ ਦੇ ਦੂਜੇ ਦਿਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਚੱਲੀ ਆਉਂਦੀ ਮਰਿਆਦਾ ਅਨੁਸਾਰ ਅੱਜ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 28 ਦਸੰਬਰ ਨੂੰ ਪਾਏ ਜਾਣਗੇ | ਜਿਸ ਉਪਰੰਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਦਸਮ ਪਿਤਾ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਿਬਾਨਗੜ੍ਹ ਤੋਂ ਮਹੱਲਾ ਚੜੇਗਾ, ਜਿਸ ਵਿਚ ਵੱਖ-ਵੱਖ ਨਿਹੰਗ ਸਿੰਘ ਦੇ ਮੁਖੀ ਸਾਹਿਬਾਨ, ਆਪੋ ਆਪਣੇ ਦਲਾਂ ਸਮੇਤ ਸ਼ਮੂਲੀਅਤ ਕਰਨਗੇ | ਇਸ ਮਹੱਲੇ ਵਿਚ ਹਾਥੀ, ਊਠ, ਘੋੜੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ | ਇਹ ਮਹੱਲਾ ਗੁ. ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਅਰੰਭ ਹੋ ਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਠੰਢਾ ਬੁਰਜ, ਮਾਤਾ ਗੁਜਰੀ ਜੀ ਕਾਲਜ, ਗੁ. ਪਾਤਸ਼ਾਹੀ ਛੇਵੀਂ, ਗੁ. ਸ਼ਹੀਦ ਸਿੰਘਾਂ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਇੰਜਿਨਰਿੰਗ ਕਾਲਜ ਦੇ ਖੁੱਲੇ੍ਹ ਮੈਦਾਨ ਵਿਚ ਖੇਡਿਆ ਜਾਵੇਗਾ | ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਦਸਮੇਸ਼ ਪਿਤਾ ਦੇ ਸਰਬੰਸਦਾਨ ਦੇ ਸੰਕਲਪ ਦੀ ਸੰਪੂਰਨਤਾ ਹੋਈ ਅਤੇ ਜਬਰ ਦੇ ਸਿਖਰ ਨੇ ਜ਼ੁਲਮੀ ਰਾਜ ਦੇ ਖ਼ਾਤਮੇ ਦਾ ਮੁੱਢ ਵੀ ਇਸ ਧਰਤੀ 'ਤੇ ਬੰਨਿ੍ਹਆ ਸੀ | ਉਨ੍ਹਾਂ ਕਿਹਾ ਕਿ ਕਲਗ਼ੀਆਂ ਵਾਲੇ ਦੀ ਦੇਣ ਦਾ ਕਰਜ਼, ਸਾਡੇ ਸਾਰਿਆਂ ਦੇ ਜ਼ਿੰਮੇ ਹੈ | ਸਾਹਿਬਜ਼ਾਦਿਆਂ ਦੀ 'ਮਾਸੂਮ ਸ਼ਹਾਦਤ' ਸਾਨੂੰ ਰੱਬ ਦੇ ਨੇੜੇ ਲੈ ਕੇ ਜਾਂਦੀ ਹੈ | ਹਰ ਸਿੱਖ ਨੂੰ ਹਰ ਸਮੇਂ ਚੜ੍ਹਦੀਕਲਾ 'ਚ ਰਹਿੰਦਿਆਂ ਕੌਮ ਦੀ ਬਿਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ | ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਆਗੂ ਅਤੇ ਵੱਖ-ਵੱਖ ਨਿਹੰਗ ਜਥੇਬੰਦੀਆਂ ਦੇ ਮੁਖੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਵਿਖੇ 'ਮੇਰੀ ਦਸਤਾਰ ਮੇਰੀ ਸ਼ਾਨ' ਦੋ... ਅਗਲੀ ਖ਼ਬਰ ਸਿੱਖ ਪ੍ਰਚਾਰਕ ਭਾਵੁਕਤਾ ਦੀ ਬਜਾਏ ਸੱਚ ਤੇ ਚੜ੍ਹਦੀ ਕਲਾ ਦਾ ਪ੍ਰਚਾਰ ਕਰਨ- ਕਿ੍ਸ਼ਨ ਸਿੰਘ ਸਨੌਰ
Ad Position 24