17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਵਿਖੇ 'ਮੇਰੀ ਦਸਤਾਰ ਮੇਰੀ ਸ਼ਾਨ' ਦੋ ਰੋਜ਼ਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 27-12-2025
ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਜ਼ਿਲ੍ਹਾ ਅਕਾਲੀ ਦਲ ਅਤੇ ਯੂਥ ਵਿੰਗ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਦਰਸ਼ਨੀ ਡਿਊਡੀ ਦੇ ਬਾਹਰ ਦੋ ਰੋਜ਼ਾ 'ਮੇਰੀ ਦਸਤਾਰ, ਮੇਰੀ ਸ਼ਾਨ' ਦਸਤਾਰਾਂ ਦਾ ਲੰਗਰ ਲਗਾਇਆ ਗਿਆ | ਇਸ ਕੈਂਪ ਦੇ ਦੂਜੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਕੈਂਪ ਦੌਰਾਨ ਦੋ ਦਿਨਾਂ ਵਿਚ 1500 ਤੋਂ ਵੱਧ ਸ਼ਰਧਾਲੂਆਂ ਜਿਨ੍ਹਾਂ ਵਿਚ ਬੱਚੇ, ਨੌਜਵਾਨ, ਵੱਡੀ ਉਮਰ ਦੇ ਵਿਅਕਤੀ, ਔਰਤਾਂ ਅਤੇ ਸੰਗਤਾਂ ਦੇ ਹਰ ਵਰਗ ਦੇ ਲੋਕ ਸ਼ਾਮਿਲ ਸਨ, ਨੂੰ ਦਸਤਾਰਾਂ ਬੰਨੀਆਂ ਗਈਆਂ | ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਥ ਅਕਾਲੀ ਦਲ ਦੇ ਦੋ ਰੋਜ਼ਾ 'ਮੇਰੀ ਦਸਤਾਰ, ਮੇਰੀ ਸ਼ਾਨ' ਕੈਂਪ ਦੌਰਾਨ ਸੰਗਤਾਂ ਨਾਲ ਮੁਲਾਕਾਤ ਕੀਤੀ ਤੇ ਦਸਤਾਰ ਸਜਾਉਣ ਦੀ ਮੁਹਿੰਮ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਦਸਤਾਰ ਸਿੱਖਾਂ ਦੀ ਅਟੁੱਟ ਪਛਾਣ ਹੈ ਤੇ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਧਰਮ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਜਥੇਦਾਰ ਨੇ ਅੱਗੇ ਕਿਹਾ ਕਿ ਅਜਿਹੇ ਉਪਰਾਲੇ ਸਿਰਫ਼ ਦਸਤਾਰ ਸਜਾਉਣ ਤੱਕ ਸੀਮਿਤ ਨਹੀਂ ਰਹਿੰਦੇ, ਸਗੋਂ ਨੌਜਵਾਨਾਂ ਦੇ ਮਨਾਂ ਵਿਚ ਸਿੱਖ ਇਤਿਹਾਸ, ਕੁਰਬਾਨੀ ਅਤੇ ਸਵੈਮਾਣ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਕਿਹਾ ਕਿ ਸਰਬਜੀਤ ਸਿੰਘ ਝਿੰਜਰ ਨੇ ਸਿਰਫ਼ ਰਾਜਨੀਤਿਕ ਆਗੂ ਹੋਣ ਦੀ ਨਹੀਂ, ਸਗੋਂ ਇਕ ਜ਼ਿੰਮੇਵਾਰ ਸਿੱਖ ਨੌਜਵਾਨ ਆਗੂ ਵਜੋਂ ਆਪਣੀ ਭੂਮਿਕਾ ਨਿਭਾਉਂਦੇ ਹੋਏ ਸਿੱਖ ਇਤਿਹਾਸ, ਦਸਤਾਰ ਅਤੇ ਮਰਿਆਦਾ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਦਾ ਸ਼ਲਾਘਾਯੋਗ ਕੰਮ ਕੀਤਾ ਹੈ | ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਨੇ ਕਿਹਾ ਕਿ ਇਹ ਕੈਂਪ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿਚ ਲਗਾਇਆ ਗਿਆ ਹੈ, ਕਿਉਂਕਿ ਸਾਹਿਬਜ਼ਾਦਿਆਂ ਦੀ ਇਹ ਸ਼ਹਾਦਤਾਂ ਸਿੱਖ ਕੌਮ ਦੇ ਇਤਿਹਾਸ ਦਾ ਚਿਰਾਗ਼ ਹਨ, ਜੋ ਸਦੀਵਾਂ ਲਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ, ਸਬਰ ਤੇ ਸਵੈਮਾਣ ਦੀ ਪ੍ਰੇਰਨਾ ਦਿੰਦੀਆਂ ਰਹਿਣਗੀਆਂ | ਝਿੰਜਰ ਨੇ ਇਹ ਵੀ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਸਿੱਖ ਇਤਿਹਾਸ ਦਾ ਉਹ ਪਵਿੱਤਰ ਸਥਾਨ ਹੈ, ਜਿੱਥੇ ਧਰਮ ਤੇ ਅਸੂਲਾਂ ਦੀ ਖ਼ਾਤਰ ਸਭ ਤੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਨੌਜਵਾਨਾਂ ਨੂੰ ਸਿਰਫ਼ ਦਸਤਾਰ ਬੰਨ੍ਹਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੇ ਮਨਾਂ ਵਿਚ ਸਿੱਖੀ ਦੇ ਮੂਲ ਸਿਧਾਂਤ, ਸਵੈਮਾਣ, ਏਕਤਾ ਅਤੇ ਕੁਰਬਾਨੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ | ਇਸ ਮੌਕੇ ਝਿੰਜਰ ਨੇ ਸਮੁੱਚੀ ਯੂਥ ਅਕਾਲੀ ਦਲ ਟੀਮ, ਜ਼ਿਲ੍ਹਾ ਅਕਾਲੀ ਜਥਾ ਅਤੇ ਸੇਵਾਦਾਰਾਂ ਦਾ ਕੈਂਪ ਨੂੰ ਸਫਲ ਬਣਾਉਣ ਲਈ ਕੀਤੇ ਗਏ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ | ਇਸ ਮੌਕੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਰਬਾਰਾ ਸਿੰਘ ਗੁਰੂ ਕੋਰ ਕਮੇਟੀ ਮੈਂਬਰ, ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਜਥੇ. ਅਵਤਾਰ ਸਿੰਘ ਰਿਆ ਮੈਂਬਰਾਨ ਸ਼੍ਰੋਮਣੀ ਕਮੇਟੀ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਹਰਪ੍ਰੀਤ ਸਿੰਘ ਰਿੱਚੀ, ਭਿੰਦਰ ਸਿੰਘ, ਸ਼ਰਧਾ ਸਿੰਘ ਛੰਨਾ ਤੇ ਹਰਬੀਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਭਾ ਫ਼ਤਹਿਗੜ੍ਹ ਸਾਹਿਬ ਵਿਖੇ ਲੰਗਰਾਂ ਦੇ ਪਾਣੀ ਦੇ ਸੈਂਪਲ ਚੈੱਕ ਕੀਤੇ ਅਗਲੀ ਖ਼ਬਰ ਬੁੱਢਾ ਦਲ ਦੀ ਅਗਵਾਈ 'ਚ ਨਿਹੰਗ ਸਿੰਘਾਂ ਵਲੋਂ 28 ਨੂੰ ਸਜਾਇਆ ਜਾਵੇਗਾ ਮਹੱਲਾ
Ad Position 24