ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਮਨਪ੍ਰੀਤ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸ਼ਹੀਦੀ ਸਭਾ ਫ਼ਤਹਿਗੜ੍ਹ ਸਾਹਿਬ ਵਿਖੇ ਲੰਗਰਾਂ ਨੂੰ ਸਾਫ਼ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਤਹਿਤ ਇਸ਼ਾਨ ਕੋਸ਼ਲ, ਕਾਰਜਕਾਰੀ ਇੰਜੀਨੀਅਰ ਦੀ ਰਹਿਨੁਮਾਈ ਹੇਠ ਗੌਤਮ ਜਿੰਦਲ, ਉਪ ਮੰਡਲ ਇੰਜੀਨੀਅਰ ਦੇ ਹੁਕਮਾਂ ਅਨੁਸਾਰ ਬਲਜਿੰਦਰ ਕੌਰ ਬਲਾਕ ਕੋਆਰਡੀਨੇਟਰ ਬਲਾਕ ਸਰਹਿੰਦ ਜ. ਸ. ਸ. ਵਿਭਾਗ ਵਲੋਂ ਸੰਗਤਾਂ ਲਈ ਵੱਖ-ਵੱਖ ਲੰਗਰਾਂ ਵਿਚ ਪਾਣੀ ਦੇ ਸੈਂਪਲ ਚੈੱਕ ਕੀਤੇ ਗਏ ਅਤੇ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ | ਇਸ ਮੌਕੇ ਉਨ੍ਹਾਂ ਲੰਗਰਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਸ਼ਹੀਦੀ ਸਭਾ ਮੌਕੇ ਪਹੁੰਚਣ ਵਾਲੀਆਂ ਸੰਗਤਾਂ ਲਈ ਲੰਗਰ ਬਣਾਉਣ ਲਈ ਸਾਫ਼ ਸੁਥਰੇ ਪਾਣੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਸ਼ਰਧਾਲੂਆਂ ਦੀ ਸਿਹਤ ਦਾ ਪੂਰਾ ਖ਼ਿਆਲ ਰੱਖਿਆ ਜਾ ਸਕੇ |