17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 27-12-2025
ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿਚ ਸ਼ੁਰੂ ਹੋਈ ਸ਼ਹੀਦੀ ਸਭਾ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਸਿਆਸੀ ਬਿਆਨਬਾਜ਼ੀ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਵਿਚ ਪੋਹ ਦਾ ਮਹੀਨਾ ਖ਼ਾਸ ਮਹੱਤਵ ਰੱਖਦਾ ਹੈ, ਕਿਉਂਕਿ ਪੋਹ ਦੇ ਇਸ ਹਫ਼ਤੇ ਦੌਰਾਨ ਸਿੱਖ ਕੌਮ ਅੰਦਰ ਮਹਾਨ ਕੁਰਬਾਨੀਆਂ ਹੋਈਆਂ | ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਤੇ ਅਨੇਕਾਂ ਸਿੰਘਾਂ ਨੇ ਉਸ ਵੇਲੇ ਦੀ ਹਕੂਮਤ ਦੇ ਜ਼ੁਲਮ ਖ਼ਿਲਾਫ਼ ਦਲੇਰੀ ਤੇ ਬਹਾਦਰੀ ਨਾਲ ਲੜਦਿਆਂ ਸ਼ਹਾਦਤਾਂ ਦਿੱਤੀਆਂ | ਦੂਜੇ ਪਾਸੇ ਸਰਹਿੰਦ ਦੀ ਧਰਤੀ 'ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਨੇ ਵੀ ਮੁਗ਼ਲ ਹਕੂਮਤ ਦੁਆਰਾ ਧਰਮ ਤਬਦੀਲ ਕਰਨ ਲਈ ਦਿੱਤੇ ਲਾਲਚਾਂ ਨੂੰ ਠੋਕਰ ਮਾਰਦਿਆਂ ਆਪਣੀਆਂ ਸ਼ਹਾਦਤਾਂ ਦਿੱਤੀਆਂ | ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਗੌਰਵਮਈ ਇਤਿਹਾਸ ਨੂੰ ਯਾਦ ਰੱਖੀਏ, ਕਿਉਂਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ, ਪਿਛੋਕੜ ਤੇ ਕੁਰਬਾਨੀਆਂ ਨੂੰ ਯਾਦ ਰੱਖਦੀਆਂ ਹਨ, ਉਹੀ ਕੌਮਾਂ ਤਰੱਕੀ ਕਰਦੀਆਂ ਹਨ | ਵਿਧਾਇਕ ਇਯਾਲੀ ਨੇ ਅੱਗੇ ਕਿਹਾ ਕਿ ਸਿੱਖ ਕੌਮ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਵੱਡੇ ਪੱਧਰ 'ਤੇ ਮਨਾਏ ਗਏ ਹਨ | ਉਸੇ ਤਰ੍ਹਾਂ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਸ਼ਰਧਾ ਭਾਵ ਨਾਲ ਮਨਾਉਂਦੇ ਹੋਏ ਗੁਰੂ ਸਾਹਿਬਾਨ ਦੁਆਰਾ ਬਖ਼ਸ਼ੇ ਸਿਧਾਂਤਾਂ, ਉਪਦੇਸ਼ ਤੇ ਵਿਚਾਰਧਾਰਾ ਨੂੰ ਅਪਣਾਉਂਦੇ ਹੋਏ ਸੱਚ ਦੇ ਮਾਰਗ 'ਤੇ ਚੱਲਣ ਦਾ ਅਸੀਂ ਪ੍ਰਣ ਲਈਏ | ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜੇ ਵਰਕਰ ਇਸ ਸ਼ਹੀਦੀ ਸਭਾ ਦੌਰਾਨ ਇਕ ਨਿਮਾਣੇ ਸਿੱਖ ਵਜੋਂ ਗੁਰੂ ਘਰ ਵਿਚ ਵੱਖ-ਵੱਖ ਪੰਥਕ ਸੇਵਾਵਾਂ ਨਿਭਾਅ ਰਹੇ ਹਨ | ਸਾਨੂੰ ਵੀ ਆਪਣੇ ਫ਼ਰਜ਼ਾਂ ਦੇ ਜ਼ਿੰਮੇਵਾਰੀ ਨੂੰ ਵਫ਼ਾਦਾਰੀ ਨਾਲ ਨਿਭਾਉਣਾ ਚਾਹੀਦਾ ਹੈ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਅਮਰਇੰਦਰ ਸਿੰਘ ਲਿਬੜਾ ਤੋਂ ਇਲਾਵਾ ਹੋਰ ਵਰਕਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਭਾ ਦੇ ਪਹਿਲੇ ਦਿਨ 8500 ਤੋਂ ਵੱਧ ਸ਼ਰਧਾਲੂਆਂ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਇਲਾਜ ਸਹੂਲਤਾਂ ਦਾ ਲਾਭ ਉਠਾਇਆ-... ਅਗਲੀ ਖ਼ਬਰ ਸ਼ਹੀਦੀ ਸਭਾ ਦੇ ਦੂਸਰੇ ਦਿਨ ਦੇ ਸਮਾਗਮਾਂ 'ਚ ਵੀ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ
Ad Position 24