ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਮੌਕੇ ਪਿੰਡ ਚਨਾਰਥਲ ਕਲਾਂ ਵਲੋਂ ਸ਼ਰਧਾ ਨਾਲ ਲੰਗਰ ਲਗਾਇਆ ਗਿਆ | ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਵੱਧ-ਚੜ੍ਹ ਕੇ ਸੇਵਾ ਨਿਭਾਉਂਦਿਆਂ ਸੰਗਤਾਂ ਦੀ ਨਿਸ਼ਕਾਮ ਭਾਵਨਾ ਨਾਲ ਸੇਵਾ ਕੀਤੀ | ਪਿੰਡ ਵਾਸੀਆਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਨੂੰ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ 'ਤੇ ਤੁਰਨ ਦੀ ਪੇ੍ਰਰਨਾ ਦਿੰਦੀ ਹੈ | ਲੰਗਰ ਸੇਵਾ ਵਿਚ ਜਸਵਿੰਦਰ ਸਿੰਘ ਜੱਸਾ, ਦਵਿੰਦਰ ਸਿੰਘ ਬਿੰਦਰਾ, ਠੇਕੇਦਾਰ ਸਵਰਨਦੀਪ ਸਿੰਘ, ਪਰਮਵੀਰ ਸਿੰਘ ਟਿਵਾਣਾ, ਰਮਨਦੀਪ ਸਿੰਘ ਰੰਮੀ, ਮਨਪ੍ਰੀਤ ਸਿੰਘ, ਸਰਬਜੀਤ ਸਿੰਘ, ਅਮਰਿੰਦਰ ਸਿੰਘ, ਸੁਰਿੰਦਰ ਸਿੰਘ, ਅਮਰੀਕ ਸਿੰਘ, ਭਗਵੰਤ ਸਿੰਘ, ਹਰਦੇਵ ਸਿੰਘ, ਸ਼ਰਨਪ੍ਰੀਤ ਸਿੰਘ, ਸਤਨਾਮ ਸਿੰਘ, ਸੋਨੀ ਟਿਵਾਣਾ, ਜਸਵੀਰ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |