17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦੀ ਸਭਾ ਦੌਰਾਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਨੇ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ

Ad Position 21
No active advertisement
ਅਜੀਤ ਡੈਸਕ 27-12-2025
ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਸਮਾਗਮਾਂ ਦੌਰਾਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਪੁਸਤਕ ਪ੍ਰਦਰਸ਼ਨੀ ਲਈ ਗਈ, ਜਿਸ ਦਾ ਰਸਮੀ ਉਦਘਾਟਨ ਜਥੇਦਾਰ ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਗਿਆ | ਇਸ ਪ੍ਰਦਰਸ਼ਨੀ ਵਿਚ ਸਿੱਖ ਧਰਮ ਦੀ ਸਿਧਾਂਤਕ ਤਸਵੀਰ ਨੂੰ ਪੇਸ਼ ਕਰਨ ਲਈ ਪੋਸਟਰ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਜਥੇਦਾਰ ਪੰਜੋਲੀ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਪ੍ਰਧਾਨ ਇੰਦਰਜੀਤ ਸਿੰਘ ਬਹਾਦਰਗੜ੍ਹ, ਅਮਰੀਕ ਸਿੰਘ ਖੋਜੇਮਾਜਰਾ ਦੀ ਟੀਮ ਹਰ ਸਾਲ ਇਸ ਤਰ੍ਹਾਂ ਦੇ ਉਪਰਾਲੇ ਕਰਦੀ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪਿੰਡ-ਪਿੰਡ ਗੁਰਮਤਿ ਦੀਆਂ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ | ਇਸ ਮੌਕੇ ਸੰਸਥਾ ਦੇ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਇੱਕ ਦੀ ਮੌਤ, ਇੱਕ ਜ਼ਖ਼ਮੀ ਅਗਲੀ ਖ਼ਬਰ ਸ਼ਹੀਦੀ ਸਭਾ ਮੌਕੇ ਪਿੰਡ ਚਨਾਰਥਲ ਕਲਾਂ ਨੇ ਲੰਗਰ ਲਗਾਇਆ
Ad Position 24