28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦੀ ਸਭਾ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਮਾਤਾ ਗੁਜਰੀ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 28-12-2025
ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਬਲਜਿੰਦਰ ਸਿੰਘ)- ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਮਾਤਾ ਗੁਜਰੀ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਬੜੀ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਵਿਚ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨਾਲ ਸ਼ਾਮਿਲ ਹੋਏ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਮਹਾਨ ਸ਼ਹੀਦਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਹੀਦੀ ਸਭਾ ਦੌਰਾਨ ਕੀਤੇ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ | ਕਾਲਜ ਦੇ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਕਾਲਜ ਵਲੋਂ ਸ਼ਹੀਦੀ ਸਭਾ ਮੌਕੇ ਆਯੋਜਿਤ ਵੱਖ-ਵੱਖ ਸੇਵਾ ਕਾਰਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਕਾਲਜ ਦੀ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਇੰਜ. ਸੁਖਮਿੰਦਰ ਸਿੰਘ ਦੀ ਅਗਵਾਈ ਤੇ ਸਹਿਯੋਗ ਨਾਲ ਕਰਵਾਏ ਗਏ | ਉਨ੍ਹਾਂ ਸ਼ਹੀਦੀ ਸਭਾ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਵਾਲੇ ਕਾਲਜ ਦੇ ਲਗਪਗ 1000 ਵਿਦਿਆਰਥੀਆਂ ਅਤੇ ਵਲੰਟੀਅਰਾਂ ਨੂੰ ਭਵਿੱਖ ਵਿਚ ਵੀ ਇਸੇ ਪ੍ਰਕਾਰ ਸ਼ਰਧਾ ਭਾਵਨਾ ਨਾਲ ਧਾਰਮਿਕ ਅਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਕਾਲਜ ਦੇ ਸਟਾਫ਼, ਐਨ.ਸੀ.ਸੀ. ਕੈਡਿਟਾਂ, ਐਨ.ਐਸ.ਐਸ. ਅਤੇ ਯੂਥ ਰੈੱਡ ਕਰਾਸ ਯੂਨਿਟ, ਮਾਤਾ ਗੁਜਰੀ ਸਟੱਡੀ ਸਰਕਲ ਦੇ ਵਲੰਟੀਅਰਾਂ ਤੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਨੇ ਪੂਰੀ ਸੇਵਾ ਭਾਵਨਾ ਨਾਲ ਯੋਗਦਾਨ ਪਾਇਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਪ੍ਰਤਾਪ ਸਿੰਘ, ਮਾਤਾ ਗੁਜਰੀ ਜੀ ਵੈੱਲਫੇਅਰ ਸੁਸਾਇਟੀ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਜਥੇ. ਸੁਰਿੰਦਰ ਸਿੰਘ ਮਟੌਰ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਕਾਲਜ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਪ੍ਰੋ. ਬੀਰਇੰਦਰ ਸਿੰਘ ਸਰਾਓ, ਪ੍ਰੋ. ਹਰਭਿੰਦਰ ਸਿੰਘ, ਡਾ. ਪੁਸ਼ਪਿੰਦਰ ਸਿੰਘ, ਪ੍ਰੋ. ਹਰਮਨਜੀਵਨਜੋਤ ਸਿੰਘ, ਪ੍ਰੋ. ਭਗਵੰਤ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ ਲਗਾਇਆ ਲੰਗਰ ਅਗਲੀ ਖ਼ਬਰ ਪੋਸ਼ਣ ਅਭਿਆਨ, ਸਖੀ ਵਨ ਸਟਾਪ ਸੈਂਟਰ ਤੇ ਹੋਰ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਲਗਾਈ ਪ੍ਰਦਰਸ਼ਨੀ ਨੂੰ ਮਿਲਿਆ ਭਰਵਾਂ...
Ad Position 24