28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ਼ਹੀਦੀ ਸਭਾ ਦੌਰਾਨ ਵਿਸ਼ਵ 'ਵਰਸਿਟੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ

Ad Position 21
No active advertisement
ਅਜੀਤ ਡੈਸਕ 29-12-2025
ਫ਼ਤਹਿਗੜ੍ਹ ਸਾਹਿਬ, 28 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਫ਼ਤਹਿਗੜ੍ਹ ਵਿਖੇ ਲੱਗੀ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਵੱਖ-ਵੱਖ ਸੇਵਾਵਾਂ ਨਿਭਾਈਆਂ ਗਈਆਂ | ਸ਼ਹੀਦੀ ਸਭਾ ਦੇ ਅਖੀਰਲੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨੀਵਰਸਿਟੀ ਵਲੋਂ ਲਗਾਏ ਚੌਥੇ ਪੁਸਤਕ ਮੇਲੇ ਵਿਚ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਯੂਨੀਵਰਸਿਟੀ ਦੁਆਰਾ ਵਿੱਦਿਅਕ, ਧਾਰਮਿਕ ਤੇ ਸਮਾਜਿਕ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ | ਐਡਵੋਕੇਟ ਧਾਮੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਸਾਹਿਤ ਵੱਲ ਮੋੜਨ ਦਾ ਉਪਰਾਲਾ ਸ਼ਲਾਘਾਯੋਗ ਹੈ, ਜੋ ਸਿੱਖ ਸਮਾਜ ਦੇ ਬੌਧਿਕ ਤੇ ਆਤਮਿਕ ਭਵਿੱਖ ਲਈ ਉਮੀਦਜਨਕ ਸੰਕੇਤ ਹੈ | ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਸੰਗਤ ਨੂੰ ਗੁਰ ਇਤਿਹਾਸ ਤੇ ਗੁਰਮਤਿ ਸਾਹਿਤ ਨਾਲ ਜੋੜਨ ਲਈ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਦੱਸਿਆ ਕਿ ਇਸ ਪੁਸਤਕ ਮੇਲੇ ਵਿਚ 30 ਤੋਂ ਵੱਧ ਪ੍ਰਕਾਸ਼ਕ ਗੁਰਮਤਿ ਸਾਹਿਤ, ਗੁਰਬਾਣੀ ਵਿਆਖਿਆ ਅਤੇ ਗੁਰ ਇਤਿਹਾਸ ਨਾਲ ਸੰਬੰਧਿਤ ਮਹੱਤਵਪੂਰਨ ਪੁਸਤਕਾਂ ਲੈ ਕੇ ਸ਼ਾਮਿਲ ਹੋਏ | ਉਨ੍ਹਾਂ ਦੱਸਿਆ ਕਿ ਪੁਸਤਕ ਮੇਲੇ ਦੇ ਨਾਲ-ਨਾਲ ਗੁਰਬਾਣੀ ਸ਼ੁੱਧ ਉਚਾਰਨ, ਦਸਤਾਰਬੰਦੀ, ਭਾਸ਼ਣ, ਕਵਿਤਾ ਪਾਠ ਪ੍ਰਤੀ ਵਿਦਿਆਰਥੀਆਂ ਦਰਮਿਆਨ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ ਤੋਂ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਯੂਨੀਵਰਸਿਟੀ ਟਰੱਸਟ ਦੇ ਮੈਂਬਰ ਐਡ. ਅਮਰਦੀਪ ਸਿੰਘ ਧਾਰਨੀ ਨੇ ਵੀ ਯੂਨੀਵਰਸਿਟੀ ਵਲੋਂ ਸ਼ਹੀਦੀ ਸਭਾ ਮੌਕੇ ਲਗਾਏ ਪੁਸਤਕ ਮੇਲੇ, ਵਿਦਿਆਰਥੀ ਮੁਕਾਬਲਿਆਂ, ਐੱਨ. ਐੱਸ. ਐੱਸ. ਕੈਂਪ ਅਤੇ ਫਿਜ਼ਿਓਥੈਰਪੀ ਕੈਂਪਾਂ ਵਰਗੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਸੱਤ ਦਿਨਾਂ ਦਾ ਵਿਸ਼ੇਸ਼ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਇਸ ਦੇ ਨਾਲ ਹੀ ਫਿਜ਼ਿਓਥੈਰਪੀ ਵਿਭਾਗ ਵਲੋਂ ਲਗਾਏ ਗਏ ਮੁਫ਼ਤ ਫਿਜੀਓਥੈਰਪੀ ਕੈਂਪਾਂ ਰਾਹੀਂ 500 ਤੋਂ ਵੱਧ ਲੋਕਾਂ ਨੂੰ ਇਲਾਜ ਤੇ ਸਲਾਹ ਮੁਹੱਈਆ ਕਰਵਾਈ ਗਈ | ਯੂਨੀਵਰਸਿਟੀ ਦੀ ਗਤਕਾ ਟੀਮ ਵਲੋਂ ਸ਼ਸਤਰ ਲਾ ਕੇ ਗੱਤਕਾ ਦੇ ਜੌਹਰ ਵੀ ਵਿਖਾਏ ਗਏ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ, ਪੁਸਤਕ ਮੇਲੇ ਦੇ ਕਨਵੀਨਰ ਡਾ. ਹਰਦੇਵ ਸਿੰਘ ਵੀ ਹਾਜ਼ਰ ਸਨ | ਇਸ ਤੋਂ ਇਲਾਵਾ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਅਤੇ ਸ਼ਹੀਦੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਹਜ਼ਾਰਾਂ ਨੌਜਵਾਨਾਂ ਨੇ ਦਸਤਾਰ ਸਜਾਉਣ ਦਾ ਕੀਤਾ ਪ੍ਰਣ ਅਗਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਸੈਂਕੜੇ ਨੌਜਵਾਨਾਂ ਨੇ ਦਸਤਾਰਾਂ ਸਜਾਉਣ ਦਾ ਪ੍ਰਣ ਲਿਆ- ਮਕਾਰੋਂਪਰ
Ad Position 24