16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

'ਸ੍ਰੀ ਫ਼ਤਹਿਗੜ੍ਹ ਸਾਹਿਬ ਲੈਂਡ ਆਫ਼ ਸੁਪਰੀਮ ਸੈਕਿ੍ਫ਼ਾਈਸਜ਼' ਪੁਸਤਕ ਰਾਜਪਾਲ ਕਟਾਰੀਆ ਨੂੰ ਭੇਟ

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਫ਼ਤਹਿਗੜ੍ਹ ਸਾਹਿਬ, 29 ਦਸੰਬਰ (ਬਲਜਿੰਦਰ ਸਿੰਘ)-ਰਾਣਾ ਹਸਪਤਾਲ ਸਰਹਿੰਦ ਦੇ ਐੱਮ. ਡੀ. ਡਾ. ਹਿਤੇਂਦਰ ਸੂਰੀ ਵਲੋਂ ਲਿਖੀ ਪੁਸਤਕ 'ਸ੍ਰੀ ਫ਼ਤਹਿਗੜ੍ਹ ਸਾਹਿਬ ਲੈਂਡ ਆਫ਼ ਸੁਪਰੀਮ ਸੈਕਿ੍ਫ਼ਾਈਸਜ਼' ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਭੇਟ ਕੀਤੀ ਗਈ | ਜਾਣਕਾਰੀ ਦਿੰਦਿਆਂ ਡਾ. ਹਿਤੇਂਦਰ ਸੂਰੀ ਨੇ ਦੱਸਿਆ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰੂ ਨਾਨਕ ਦੇਵ ਆਡੀਟੋਰੀਅਮ ਲੋਕ ਭਵਨ ਚੰਡੀਗੜ੍ਹ ਵਿਚ ਆਤਮਿਕਤਾ ਨਾਲ ਭਰਪੂਰ ਸ਼ਹੀਦੀ ਸ਼ਬਦ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਜਿਸ ਦੌਰਾਨ ਉਨ੍ਹਾਂ 'ਸ੍ਰੀ ਫ਼ਤਹਿਗੜ੍ਹ ਸਾਹਿਬ ਲੈਂਡ ਆਫ਼ ਸੁਪਰੀਮ ਸੈਕਿ੍ਫ਼ਾਈਸਜ਼' ਦੇ ਸਿਰਲੇਖ ਹੇਠ ਲਿਖੀ ਪੁਸਤਕ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਭੇਟ ਕੀਤੀ | ਇਸ ਸਮਾਗਮ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਸਤਪਾਲ ਜੈਨ, ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਰਾਮਵੀਰ ਭੱਟੀ, ਚੰਡੀਗੜ੍ਹ ਦੇ ਮੇਅਰ ਹਰਪ੍ਰੀਤ ਕੌਰ ਬਬਲਾ, ਸ਼ਿਵ ਦੁਲਾਰ ਸਿੰਘ ਢਿੱਲੋਂ ਸਕੱਤਰ ਤੇ ਮੁੱਖ ਕਾਰਜਕਾਰੀ ਪੰਜਾਬ ਰੈੱਡ ਕਰਾਸ ਸੁਸਾਇਟੀ ਵੀ ਹਾਜ਼ਰ ਸਨ | ਇਸ ਮੌਕੇ ਡਾ. ਸੂਰੀ ਨੇ ਪ੍ਰੋ. ਅੱਛਰੂ ਸਿੰਘ ਸ਼੍ਰੋਮਣੀ ਸਾਹਿਤਕਾਰ, ਪ੍ਰੋ. ਅਸ਼ੋਕ ਸੂਦ ਅਤੇ ਪਦਮ ਜਗਜੀਤ ਸਿੰਘ ਦਰਦੀ ਦਾ ਵੀ ਉਚੇਚੇ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਇਹ ਕਾਰਜ ਮੁਕੰਮਲ ਹੋ ਸਕਿਆ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਸ਼ੇਸ਼ ਆਵਾਜਾਈ ਪ੍ਰਬੰਧ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋਏ ਅਗਲੀ ਖ਼ਬਰ ਅਕਾਲੀ ਆਗੂ ਬਲਜੀਤ ਸਿੰਘ ਭੁੱਟਾ ਨੇ ਸ਼ਹਿਰ ਦੀ ਨਵੀਂ ਵਾਰਡਬੰਦੀ 'ਤੇ ਚੁੱਕੇ ਸਵਾਲ
Ad Position 24