15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸੈਕਰਡ ਹਾਰਟ ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਮੰਡੀ ਗੋਬਿੰਦਗੜ੍ਹ, 29 ਦਸੰਬਰ (ਇਕਬਾਲਦੀਪ ਸੰਧੂ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਿਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਗਹਿਰੀ ਸ਼ਰਧਾ ਤੇ ਆਦਰ ਸਹਿਤ ਮਨਾਇਆ ਗਿਆ | ਇਹ ਪ੍ਰੋਗ੍ਰਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਨ ਲਈ ਆਯੋਜਿਤ ਕੀਤਾ ਗਿਆ, ਜਿਨ੍ਹਾਂ ਨੇ ਧਰਮ, ਸੱਚ ਤੇ ਨਿਆਂ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ | ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ | ਇਸ ਅਵਸਰ 'ਤੇ ਸਕੂਲ ਸਟਾਫ਼ ਵਲੋਂ ਸਕੂਲ ਵਿਚ ਲੰਗਰ ਤਿਆਰ ਕੀਤਾ ਗਿਆ, ਜੋ ਬਾਅਦ ਵਿਚ ਜਲਾਲਪੁਰ ਬੱਸ ਸਟੈਂਡ 'ਤੇ ਸ਼ਰਧਾ ਅਤੇ ਸਤਿਕਾਰ ਨਾਲ ਵਰਤਾਇਆ ਗਿਆ | ਇਹ ਮਹਾਨ ਸੇਵਾ ਸਿੱਖ ਧਰਮ ਦੀ ਸੇਵਾ, ਸਮਾਨਤਾ ਤੇ ਨਿਸ਼ਕਾਮ ਭਾਵਨਾ ਨੂੰ ਪ੍ਰਗਟ ਕਰਦੀ ਹੈ | ਇਸ ਪਵਿੱਤਰ ਮੌਕੇ ਸਕੂਲ ਦੀ ਪਿ੍ੰਸੀਪਲ ਦਿਵਿਆ ਮਹਿਤਾ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਣ ਲਈ ਪ੍ਰੇਰਿਤ ਕੀਤਾ, ਜੋ ਮਨੁੱਖਤਾ ਨੂੰ ਸੱਚ ਅਤੇ ਨਿਆਂ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਨਾ ਦਿੰਦੀਆਂ ਹਨ | ਇਸ ਦੇ ਨਾਲ ਹੀ ਮੈਨੇਜਿੰਗ ਡਾਇਰੈਕਟਰ ਜੇ. ਪੀ. ਐੱਸ. ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ ਅਤੇ ਪ੍ਰੈਜ਼ੀਡੈਂਟ ਨਵੇਰਾ ਜੌਲੀ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ | ਇਸ ਦਿਵਸ ਦੀ ਮਹੱਤਤਾ 'ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਹਿੰਮਤ, ਅਨੁਸ਼ਾਸਨ ਤੇ ਨੈਤਿਕ ਮੁੱਲਾਂ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਬੁੱਧ ਦਾਸ ਦੇ ਡੇਰੇ ਨੇ ਲੰਗਰ ਲਗਾਇਆ ਅਗਲੀ ਖ਼ਬਰ ਗ੍ਰੀਨ ਫ਼ੀਲਡਜ਼ ਸਕੂਲ ਵਿਖੇ ਵੀਰ ਬਾਲ ਦਿਵਸ ਮਨਾਇਆ
Ad Position 24