15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਬਲਵਿੰਦਰ ਸਿੰਘ ਦੀ ਬਤੌਰ ਪੰਚਾਇਤ ਅਫ਼ਸਰ ਅਮਲੋਹ 'ਚ ਮੁੜ ਤਾਇਨਾਤੀ

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਅਮਲੋਹ, 29 ਦਸੰਬਰ (ਸ਼ੇਰਗਿੱਲ)-ਕਾਂਗਰਸ ਪਾਰਟੀ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਵਲੋਂ ਚੋਣਾਂ ਦੌਰਾਨ ਤਬਦੀਲ ਕੀਤੇ ਗਏ ਪੰਚਾਇਤ ਅਫ਼ਸਰ ਬਲਵਿੰਦਰ ਸਿੰਘ ਨੂੰ ਹੁਣ ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਮੁੜ ਪੰਚਾਇਤ ਅਫ਼ਸਰ ਅਮਲੋਹ ਤਾਇਨਾਤ ਕਰ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਲਈ ਬਲਵਿੰਦਰ ਸਿੰਘ ਦਾ ਤਬਾਦਲਾ ਕੀਤਾ ਗਿਆ ਸੀ ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਵਿਭਾਗ ਵਲੋਂ ਤਾਜ਼ਾ ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਮੁੜ ਅਮਲੋਹ ਵਿਚ ਪੰਚਾਇਤ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੰਗਤ ਦੇ ਸਹਿਯੋਗ ਬਿਨਾਂ ਸਮਾਜ ਸੇਵਾ ਸੰਭਵ ਨਹੀਂ- ਬਾਬਾ ਰਣਜੀਤ ਸਿੰਘ ਅਗਲੀ ਖ਼ਬਰ ਸੰਤ ਬਾਬਾ ਬੁੱਧ ਦਾਸ ਦੇ ਡੇਰੇ ਨੇ ਲੰਗਰ ਲਗਾਇਆ
Ad Position 24