15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਾਹਿਬਜ਼ਾਦਿਆਂ ਦੀ ਯਾਦ 'ਚ ਚਾਹ ਬੈੱ੍ਰਡ ਦਾ ਲੰਗਰ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਅਮਲੋਹ, 29 ਦਸੰਬਰ (ਕੇਵਲ ਸਿੰਘ)-ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਭੂਆ ਸਤੀ ਦੇ ਸਥਾਨ 'ਤੇ ਚਾਹ ਬੈੱ੍ਰਡ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਪਿੰਡ ਧਰਮਗੜ੍ਹ ਦੇ ਸਰਪੰਚ ਅਮਨਦੀਪ ਸਿੰਘ ਨੇ ਕਿਹਾ ਕਿ ਇਹ ਲੰਗਰ ਐੱਨ. ਆਰ. ਆਈਜ਼ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੀ ਯਾਦ ਵਿਚ ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਲੰਗਰਾਂ 'ਚ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਂਦਾ ਰਹੇਗਾ ਅਤੇ ਅਜਿਹੀ ਮਿਸਾਲ ਦੁਨੀਆ ਵਿਚ ਹੋਰ ਕਿਤੇ ਨਹੀਂ ਮਿਲਦੀ | ਉਨ੍ਹਾਂ ਲੰਗਰ 'ਚ ਯੋਗਦਾਨ ਪਾਉਣ ਵਾਲੇ ਸਹਿਯੋਗੀਆਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ | ਇਸ ਮੌਕੇ ਰਣਵੀਰ ਸਿੰਘ ਪੰਚ, ਧਰਮ ਸਿੰਘ ਪੰਚ, ਗੁਰਚਰਨ ਸਿੰਘ ਧਰਮਗੜ੍ਹ, ਪਰਮਿੰਦਰ ਸਿੰਘ, ਪਵਿੱਤਰ ਸਿੰਘ, ਅਮਨਦੀਪ ਸਿੰਘ ਤੇ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਕਸ਼ ਗੋਇਲ ਨੇ ਸੋਨ ਤਗਮਾ ਜਿੱਤ ਕੇ ਜੀ. ਪੀ. ਐੱਸ. ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਨਵੇਂ ਸਾਲ 'ਤੇ ਮੰਡੀ ਗੋਬਿੰਦਗੜ੍ਹ 'ਚ ਹੋਵੇਗਾ ਰਾਮ ਨਾਮ ਕੀਰਤਨ- ਗਰਗ
Ad Position 24