ਫ਼ਤਹਿਗੜ੍ਹ ਸਾਹਿਬ, 30 ਦਸੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਅੰਦਰ ਕੋਈ ਵੀ ਵਿਅਕਤੀ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲ, ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ | ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ | ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅਜਿਹੇ ਰੰਗ ਦੀ ਵਰਦੀ ਜਾਂ ਵਾਹਨ ਦੀ ਵਰਤੋਂ ਸਮਾਜ ਵਿਰੋਧੀ ਤੱਤਾਂ ਵਲੋਂ ਕਰਦੇ ਹੋਏ ਕੋਈ ਵੀ ਗੈਰ-ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ | ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਆਮ ਵਿਅਕਤੀਆਂ ਵਲੋਂ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ | ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ |