ਅਮਲੋਹ, 30 ਦਸੰਬਰ (ਕੇਵਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਬੜਿੰਗ ਦੇ ਯਤਨਾਂ ਨਾਲ ਰਾਮਗੜ੍ਹੀਆ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੂੰ ਆਰਥਿਕ ਮਦਦ ਦਿੱਤੀ ਗਈ | ਆਗੂਆਂ ਨੇ ਦੱਸਿਆ ਕਿ 4 ਮਈ ਨੂੰ ਸੰਸਥਾ ਵਲੋਂ ਅਮਲੋਹ ਵਿਖੇ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਨ | ਉਸ ਸਮੇਂ ਉਨ੍ਹਾਂ ਨੇ ਸੰਸਥਾ ਲਈ ਇਕ ਲੱਖ ਪੱਚੀ ਹਜ਼ਾਰ ਰੁਪਏ ਦੀ ਮਦਦ ਦਾ ਐਲਾਨ ਕੀਤਾ ਸੀ | ਅੱਜ ਸਪੀਕਰ ਸੰਧਵਾਂ ਵਲੋਂ ਇਹ ਰਕਮ ਦਾ ਚੈੱਕ ਸੰਸਥਾ ਨੂੰ ਜਾਰੀ ਕੀਤਾ ਗਿਆ ਹੈ | ਇਸ ਮੌਕੇ 'ਤੇ ਸਪੀਕਰ ਸੰਧਵਾਂ ਅਤੇ ਵਿਧਾਇਕ ਬੜਿੰਗ ਵਲੋਂ ਸੰਸਥਾ ਦੀ ਸੇਵਾ ਦੀ ਸ਼ਲਾਘਾ ਕੀਤੀ ਤੇ ਮੈਂਬਰਾਂ ਨੂੰ ਹੋਰ ਵੱਧ ਸਮਾਜ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ 'ਤੇ ਸੰਸਥਾ ਦੇ ਪ੍ਰਧਾਨ ਜਤਿੰਦਰ ਸਿੰਘ ਰਾਮਗੜ੍ਹੀਆ ਵਲੋਂ ਸਪੀਕਰ ਸੰਧਵਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਮੌਕੇ ਹਰਜਿੰਦਰ ਸਿੰਘ ਬੱਬੀ, ਗਗਨ ਰੂਪ ਰਾਏ, ਅਵਤਾਰ ਸਿੰਘ ਤੇ ਅਮਰਜੀਤ ਸਿੰਘ ਆਦਿ ਹਾਜ਼ਰ ਸਨ |