12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸ਼ਹੀਦੀ ਸਭਾ ਦੌਰਾਨ ਸੰਗਤਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 31-12-2025
ਫ਼ਤਹਿਗੜ੍ਹ ਸਾਹਿਬ, 30 ਦਸੰਬਰ (ਮਨਪ੍ਰੀਤ ਸਿੰਘ)-ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਮੌਕੇ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਅਤੇ ਸੰਗਤਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਸੀ | ਅਥਾਰਿਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਗਵਾਈ ਹੇਠ ਅਥਾਰਿਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਸੰਗਤਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਦੱਸਿਆ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਨਸ਼ਾ-ਮੁਕਤ ਅਤੇ ਸਿਹਤਮੰਦ ਜੀਵਨ ਜਿਊਣ | ਆਉਣ ਵਾਲੀਆਂ ਸੰਗਤਾਂ ਨੂੰ ਨਸ਼ਾ ਛੁਡਾਊ ਕੇਂਦਰ ਅਤੇ ਕਾਨੂੰਨੀ ਸੇਵਾਵਾਂ ਦੇ ਟੋਲ ਫ਼੍ਰੀ ਨੰਬਰਾਂ ਵਾਲੇ ਪੈਂਫਲੇਟ ਅਤੇ ਕਿਤਾਬਚੇ ਵੰਡੇ ਗਏ | ਇਸ ਮੌਕੇ ਬੋਲਦਿਆਂ ਅਥਾਰਿਟੀ ਦੇ ਸਕੱਤਰ ਚੌਹਾਨ ਨੇ ਕਿਹਾ ਸ਼ਹੀਦੀ ਸਭਾ ਦਾ ਪਵਿੱਤਰ ਅਸਥਾਨ ਸਾਨੂੰ ਜ਼ੁਲਮ ਅਤੇ ਬੁਰਾਈ ਵਿਰੁੱਧ ਲੜਨ ਦੀ ਸ਼ਕਤੀ ਦਿੰਦਾ ਹੈ | ਅੱਜ ਦੇ ਸਮੇਂ ਵਿਚ ਨਸ਼ਾ ਇਕ ਵੱਡੀ ਬੁਰਾਈ ਹੈ, ਜਿਸ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨਾ ਪਵੇਗਾ | ਸ਼ਹੀਦੀ ਸਭਾ ਦੇ ਪਵਿੱਤਰ ਅਤੇ ਵੈਰਾਗਮਈ ਮਾਹੌਲ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਚੌਹਾਨ ਨੇ ਦਸਮ ਪਿਤਾ ਦੇ ਸ਼ਬਦਾਂ ਸੂਲ ਸੁਰਾਹੀ ਖ਼ੰਜਰ ਪਿਆਲਾ ਦਾ ਬਹੁਤ ਹੀ ਗੰਭੀਰ ਅਤੇ ਭਾਵੁਕ ਹਵਾਲਾ ਦਿੱਤਾ | ਉਨ੍ਹਾਂ ਬਹੁਤ ਹੀ ਭਰੇ ਮਨ ਨਾਲ ਕਿਹਾ ਕਿ ਜਿਸ ਧਰਤੀ ਨੂੰ ਨਿੱਕੇ ਸਾਹਿਬਜ਼ਾਦਿਆਂ ਦੇ ਖ਼ੂਨ ਨੇ ਸਿੰਜਿਆ ਹੋਵੇ, ਉੱਥੇ ਨਸ਼ਿਆਂ ਦਾ ਪਸਾਰਾ ਸਾਡੀ ਰੂਹ ਨੂੰ ਝੰਜੋੜਨ ਵਾਲਾ ਹੈ | ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਸਾਨੂੰ ਨਸ਼ਿਆਂ ਦੇ ਝੂਠੇ ਸਰੂਰ ਨੂੰ ਤਿਆਗ ਕੇ ਗੁਰੂ ਸਾਹਿਬ ਦੇ ਸਿਧਾਂਤਾਂ ਦੇ 'ਸੂਰਮੇ' ਬਣਨ ਦੀ ਲੋੜ ਹੈ | ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਆਓ ਨਸ਼ਿਆਂ ਦੇ ਮਾਰੂ ਰਸਤੇ ਨੂੰ ਤਿਆਗ ਕੇ ਗੁਰੂ ਦੇ ਦੱਸੇ ਸੱਚੇ ਮਾਰਗ ਦੇ ਪਾਂਧੀ ਬਣੀਏ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ 'ਜੀ ਰਾਮ ਜੀ' ਸਕੀਮ ਰਾਹੀਂ ਸੂਬਿਆਂ 'ਤੇ ਵਾਧੂ ਵਿੱਤੀ ਬੋਝ ਪਾਉਣਾ ਮੰਦਭਾਗਾ- ਲਾਡੀ <br/> ਅਗਲੀ ਖ਼ਬਰ ਬੰਗਲਾਦੇਸ਼ 'ਚ ਹਿੰਦੂਆਂ ਖ਼ਿਲਾਫ਼ ਹਿੰਸਾ ਮਨੁੱਖੀ ਅਧਿਕਾਰਾਂ ਦਾ ਘਾਣ
Ad Position 24