12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮੁਕਤੀਸਰ ਵੈੱਲਫੇਅਰ ਕਲੱਬ ਦੀ ਟੀਮ ਨੇ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 31-12-2025
ਫ਼ਤਹਿਗੜ੍ਹ ਸਾਹਿਬ, 30 ਦਸੰਬਰ (ਮਨਪ੍ਰੀਤ ਸਿੰਘ)-ਸ਼ਹੀਦੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਖੇ ਮੁਕਤੀਸਰ ਵੈੱਲਫੇਅਰ ਕਲੱਬ ਨੈਸ਼ਨਲ ਅਵਾਰਡੀ ਸੰਸਥਾ ਵਲੋਂ ਦਲਜੀਤ ਸਿੰਘ ਬੁੱਟਰ ਦੇ ਸਹਿਯੋਗ ਨਾਲ ਦੋ ਦਿਨਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਹੋਏ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਤੇ ਡਾ. ਵਿਜੇ ਬਜਾਜ ਨੇ ਕਿਹਾ ਕਿ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨਾ ਹੀ ਸਾਡਾ ਮੁੱਖ ਮਕਸਦ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਸ਼ਹੀਦੀ ਸਭਾ ਦੌਰਾਨ ਦੋ ਦਿਨਾਂ ਦਾ ਵਿਸ਼ਾਲ ਮੈਡੀਕਲ ਕੈਂਪ ਲਗਾਇਆ, ਜਿਸ ਦਾ ਹਜ਼ਾਰਾਂ ਸੰਗਤਾਂ ਨੇ ਲਾਭ ਉਠਾਇਆ | ਉਨ੍ਹਾਂ ਕਿਹਾ ਕਿ ਇਸ ਮੈਡੀਕਲ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਦਾ ਮੈਡੀਕਲ ਮੁਆਇਨਾ ਕਰਕੇ ਮੁਫ਼ਤ ਦਵਾਈ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਲੋੜਵੰਦ ਸੰਗਤਾਂ ਨੂੰ ਗਰਮ ਕੰਬਲ, ਜੁਰਾਬਾਂ, ਬੂਟ ਅਤੇ ਹੋਰ ਲੋੜੀਂਦਾ ਸਮਾਨ ਦਿੱਤਾ ਗਿਆ | ਕੈਂਪ ਦਾ ਲਾਹਾ ਲੈਣ ਵਾਲੀਆਂ ਸੰਗਤਾਂ ਵਲੋਂ ਸੰਸਥਾ ਦੇ ਇਸ ਕੰਮ ਨੂੰ ਸਲਾਹਿਆ ਗਿਆ ਅਤੇ ਅਸੀਸਾਂ ਦਿੱਤੀਆਂ ਗਈਆਂ | ਕੈਂਪ ਵਿਚ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਫ਼ਤਹਿਗੜ੍ਹ ਸਾਹਿਬ ਬਲਜਿੰਦਰ ਸਿੰਘ ਨੇ ਸ਼ਿਰਕਤ ਕੀਤੀ ਅਤੇ ਸੰਸਥਾ ਵਲੋਂ ਸੰਗਤਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਹੋ ਜਿਹੀਆਂ ਸੰਸਥਾਵਾਂ ਸਮੇਂ-ਸਮੇਂ 'ਤੇ ਲੋਕ ਭਲਾਈ ਦੇ ਕੰਮ ਕਰਦੀਆਂ ਰਹਿਣ | ਇਸ ਮੌਕੇ ਮਨਦੀਪ ਖੁਰਾਨਾ, ਅੰਕੁਸ਼ ਕੁਮਾਰ, ਵਾਸੂ ਕੁਮਾਰ, ਦੀਪਾਂਸ਼ੂ ਕੁਮਾਰ, ਰਾਜੂ ਕੁਮਾਰ, ਮਨਿੰਦਰ ਸਿੰਘ ਝਾਂਬ, ਜਸਪਾਲ ਸਿੰਘ, ਜਸਵੀਰ ਸਿੰਘ, ਨਵਦੀਪ ਕੁਮਾਰ, ਹਰਮਨ ਸਿੰਘ, ਅੰਮਿ੍ਤਪਾਲ ਸਿੰਘ, ਦਕਸ਼ ਕੁਮਾਰ, ਯੁੱਧਵੀਰ ਸਿੰਘ, ਗੁਰਪ੍ਰੀਤ ਕੰਬੋਜ, ਸ਼ਮਸ਼ੇਰ ਸਿੰਘ ਤੇ ਵਿਕਰਮ ਕੁਮਾਰ ਵਿੱਕੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ 'ਚ ਹਿੰਦੂਆਂ 'ਤੇ ਹੋ ਰਹੇ ਹਮਲੇ ਲਈ ਭਾਜਪਾ ਦੀਆਂ ਨੀਤੀਆਂ ਜ਼ਿੰਮੇਵਾਰ- ਡਾ. ਚੌਹਾਨ <br/> ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ 'ਜੀ ਰਾਮ ਜੀ' ਸਕੀਮ ਰਾਹੀਂ ਸੂਬਿਆਂ 'ਤੇ ਵਾਧੂ ਵਿੱਤੀ ਬੋਝ ਪਾਉਣਾ ਮੰਦਭਾਗਾ- ਲਾਡੀ <br/>
Ad Position 24