26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਨਾਇਆ ਵਿਸ਼ਵ ਨੋ ਤੰਬਾਕੂ ਦਿਵਸ <br/>

Ad Position 21
No active advertisement
ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ | ਅਜੀਤ ਤਸਵੀਰ <br/> 01-06-2025
ਪਠਾਨਕੋਟ, 31 ਮਈ (ਵਿਨੋਦ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਖੁਰਮੀ ਅਤੇ ਸਕੱਤਰ ਰੁਪਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ 'ਚ ਬਣੇ ਨਸ਼ਾ ਛੁਡਾਊ ਕੇਂਦਰ ਵਿਚ ਐੱਸ. ਐੱਮ. ਓ. ਡਾ: ਸੁਨੀਲ ਚੰਦ ਦੀ ਅਗਵਾਈ ਹੇਠ ਵਿਸ਼ਵ ਨੋ ਤੰਬਾਕੂ ਦਿਵਸ ਮਨਾਇਆ ਗਿਆ ਜਿਸ ਵਿਚ ਐਡਵੋਕੇਟ ਰੋਮੀਕਾ, ਐਡਵੋਕੇਟ ਮਮਤਾ ਸਮਕਾਰੀਆ, ਪੀ.ਐੱਲ.ਵੀ ਵਿਨੋਦ ਕੁਮਾਰ, ਜ਼ਿਲ੍ਹਾ ਨੋਡਲ ਅਫ਼ਸਰ ਡਾ: ਸਾਕਸ਼ੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਤੰਬਾਕੂ ਇਕ ਹਾਨੀਕਾਰਕ ਪਦਾਰਥ ਹੈ, ਜਿਸ ਦੀ ਵਰਤੋਂ ਨਾਲ ਬਿਮਾਰੀਆਂ ਵਿਅਕਤੀ ਨੂੰ ਜਕੜ ਲੈਂਦੀਆਂ ਹਨ, ਇਸ ਲਈ ਸਾਨੂੰ ਤੰਬਾਕੂ ਵਰਗੀ ਚੀਜ਼ ਤੋਂ ਦੂਰ ਰਹਿਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੀ. ਐੱਲ. ਵੀ ਦੀ ਨਿਯੁਕਤੀ ਕੀਤੀ ਹੈ ਜੋ ਹਰ ਵੀਰਵਾਰ ਨੂੰ ਆਉਂਦੇ ਹਨ ਜਿਨ੍ਹਾਂ ਕੋਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਨ੍ਹਾਂ ਲੋਕਾਂ ਦੀ ਆਮਦਨ 3 ਲੱਖ ਤੋਂ ਘੱਟ ਹੈ, ਮਹਿਲਾਵਾਂ, ਮਜ਼ਦੂਰ, ਜੇਲ੍ਹਾਂ ਵਿਚ ਬੰਦ ਲੋਕ ਅਤੇ ਦਿਵਿਆਂਗ ਲੋਕਾਂ ਨੂੰ ਮੁਫ਼ਤ ਵਿਚ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਟੋਲ ਫ਼ਰੀ ਨੰਬਰ 15100 'ਤੇ ਵੀ ਮੁਫ਼ਤ ਵਿਚ ਕਾਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ | ਇਸ ਮੌਕੇ ਨਸ਼ਾ ਨਾ ਕਰਨ ਦੀ ਸਹੁੰ ਵੀ ਚੁੱਕੀ ਗਈ | ਇਸ ਮੌਕੇ ਡਾ: ਸਤਿਆਰਥ ਜਾਂਗਲੀ, ਕੌਂਸਲਰ ਮਨਭਾਵਨ ਸਿੰਘ, ਸਟੀਫਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਨੂੰ ਜੀ ਐਜੂਕੇਸ਼ਨ ਐਕਸੀਲੈਂਸ ਕਨਕਲੇਵ 2025 'ਚ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 60ਵੇਂ ਦਿਨ 'ਚ ਸ਼ਾਮਿਲ <br/>
Ad Position 24