ਪਠਾਨਕੋਟ, 31 ਮਈ (ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਵਿਖੇ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਦੀ ਦੇਖਰੇਖ ਹੇਠ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਵਿਚ ਸੱਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਜਾਣਗੇ | ਜਿਸ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਉਪਰੰਤ ਭਾਈ ਵਿਕਰਮਜੀਤ ਸਿੰਘ ਦੇ ਰਾਗੀ ਜਥਾ, ਮਾਤਾ ਖੀਵੀ ਜੀ ਇਸਤਰੀ ਸਤਿਸੰਗ ਸਭਾ ਅਤੇ ਭਾਈ ਮਨਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ | ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਹਰਸਿਮਰਨਜੀਤ ਸਿੰਘ, ਹਰਭਜਨ ਸਿੰਘ, ਹਿੰਮਤ ਸਿੰਘ, ਬਲਰਾਜ ਸਿੰਘ, ਗੁਰਪ੍ਰੀਤ ਸਿੰਘ ਸਵੀਟੀ, ਸੁਖਵਿੰਦਰ ਸਿੰਘ, ਸੰਜੇ ਸਿੰਘ, ਨਿਰਮਲਜੀਤ ਕੌਰ, ਮਨਜੀਤ ਕੌਰ, ਕੁਲਵੰਤ ਕੌਰ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਨੀਨਾ ਕੌਰ, ਸੁਖਵੰਤ ਕੌਰ, ਤੇਜਿੰਦਰ ਕੌਰ, ਕੰਵਲਜੀਤ ਕੌਰ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ |