26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸੁਮਨ ਚੈਰੀਟੇਬਲ ਨਰ ਸੇਵਾ ਨਰਾਇਣ ਸੇਵਾ ਨੇ ਡਾਇਲਸਿਸ ਮਰੀਜ਼ਾਂ ਲਈ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ ਕੀਤੀ <br/>

Ad Position 21
No active advertisement
ਸੰਸਥਾ ਦੇ ਮੈਂਬਰ ਜਾਣਕਾਰੀ ਦਿੰਦੇ ਹੋਏ | ਤਸਵੀਰ : ਸੰਧੂ <br/> 01-06-2025
ਪਠਾਨਕੋਟ, 31 ਮਈ (ਸੰਧੂ)-ਸੁਮਨ ਚੈਰੀਟੇਬਲ ਨਰ ਸੇਵਾ ਨਰਾਇਣ ਸੇਵਾ ਸੰਸਥਾ ਦੇ ਪ੍ਰਧਾਨ ਰਾਜ ਚੰਚਲ ਅਤੇ ਉਪ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਆਰਥਿਕ ਤੌਰ 'ਤੇ ਕਮਜ਼ੋਰ ਡਾਇਲਸਿਸ ਮਰੀਜ਼ਾਂ ਲਈ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰਾਜ ਚੰਚਲ ਤੇ ਉਪ ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਸੁਮਨ ਚੈਰੀਟੇਬਲ ਸੰਸਥਾ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਤਿਆਰ ਰਹਿੰਦੀ ਹੈ ਅਤੇ ਹਰ ਮਹੀਨੇ ਮਾਂ ਚਿੰਤਪੁਰਨੀ ਦੇ ਦਰਸ਼ਨਾਂ ਲਈ ਯਾਤਰੀਆਂ ਦੀ ਇਕ ਬੱਸ ਲੈ ਕੇ ਜਾਂਦੀ ਹੈ, ਹੁਣ ਸਮਾਜ ਭਲਾਈ ਦੇ ਕੰਮ ਵਿਚ ਇਕ ਹੋਰ ਉਪਰਾਲਾ ਜੋੜਦੇ ਹੋਏ ਸੰਸਥਾ ਨੇ ਡਾਇਲਸਿਸ ਮਰੀਜ਼ਾਂ ਲਈ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਹੈ ਅਤੇ ਇਸ ਦਾ ਮੁੱਖ ਦਫ਼ਤਰ ਭਾਰਤ ਨਗਰ, ਪਠਾਨਕੋਟ ਵਿਖੇ ਹੋਵੇਗਾ, ਜਿੱਥੋਂ ਇਹ ਸਮਾਜਿਕ ਕਾਰਜ ਚਲਾਏ ਜਾਣਗੇ | ਉਨ੍ਹਾਂ ਕਿਹਾ ਕਿ ਡਾਇਲਸਿਸ ਮਰੀਜ਼ ਜੋ ਆਰਥਿਕ ਤੌਰ 'ਤੇ ਕਮਜ਼ੋਰ ਹਨ, ਉਹ ਇਸ ਮੁਫ਼ਤ ਐਂਬੂਲੈਂਸ ਸਹੂਲਤ ਦਾ ਲਾਭ ਲੈਣ ਲਈ ਸੰਸਥਾ ਦੇ ਕਿਸੇ ਵੀ ਮੈਂਬਰ ਨਾਲ ਸੰਪਰਕ ਕਰ ਸਕਦੇ ਹਨ | ਇਹ ਸੰਸਥਾ ਲੋੜਵੰਦ ਮਰੀਜ਼ਾਂ ਦੀਆਂ ਦਵਾਈਆਂ ਤੇ ਹੋਰ ਡਾਕਟਰੀ ਖ਼ਰਚਿਆਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਇਲਾਜ ਲਈ ਲੁਧਿਆਣਾ ਲਿਆਉਣ ਅਤੇ ਉਨ੍ਹਾਂ ਦਾ ਡਾਇਲਸਿਸ ਕਰਵਾਉਣ ਦੀ ਕੋਸ਼ਿਸ਼ ਕਰੇਗੀ | ਇਸ ਮੌਕੇ ਉਪ ਪ੍ਰਧਾਨ ਵਿਜੇ ਪਾਸੀ, ਵਿਸ਼ਾਲ ਗੰਡੋਤਰਾ, ਸ਼ੁਭਲਤਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰੀਆ ਮਹਿਲਾ ਕਾਲਜ ਦੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕਾਸਮੈਟੋਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24