ਬਟਾਲਾ, 31 ਮਈ (ਸਤਿੰਦਰ ਸਿੰਘ)-ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਐੱਨ.ਸੀ.ਸੀ. ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਆਰਮੀ ਦੁਆਰਾ ਲਗਾਏ ਗਏ ਸੀ.ਏ.ਟੀ.ਸੀ.-1 ਸਿਖਲਾਈ ਕੈਂਪ ਵਿਚ ਭਾਗ ਲਿਆ | ਕੈਂਪ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਵਿਚ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕਰਦਿਆਂ ਤਮਗੇ ਹਾਸਿਲ ਕੀਤੇ | ਕੈਂਪ ਕਮਾਂਡਰ ਕਰਨਲ ਵਿਚਾਰ ਮਾਂਗੋ ਅਤੇ ਸਮੂਹ ਪੀ.ਆਈ. ਸਟਾਫ਼ ਨੇ ਦਸ਼ਮੇਸ਼ ਸਕੂਲ ਦੇ ਵਿਦਿਆਰਥੀਆਂ ਦੇ ਕੈਂਪ ਸਮੇਂ ਵਧੀਆ ਅਨੁਸ਼ਾਸਨ ਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਾਲਾਘਾ ਕੀਤੀ | 10 ਰੋਜ਼ਾ ਇਸ ਕੈਂਪ ਦੇ ਸਮਾਪਤੀ ਤੋਂ ਬਾਅਦ ਸੀ.ਟੀ.ਓ. ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਸਕੂਲ ਵਿਖੇ ਵਾਪਸ ਪਹੁੰਚਣ 'ਤੇ ਸਕੂਲ ਡਾਇਰੈਕਟਰ ਪਰਮਜੀਤ ਕੌਰ ਸੰਧੂ, ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ, ਸਮੂਹ ਸਟਾਫ਼ ਦੇ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ |