27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜੀ. ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਤੰਬਾਕੂ ਵਿਰੋਧੀ ਦਿਵਸ ਮਨਾਇਆ <br/>

Ad Position 21
No active advertisement
ਜੀ. ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ 'ਚ ਹੋਏ ਤੰਬਾਕੂ ਵਿਰੋਧੀ ਸਮਾਗਮ ਦੌਰਾਨ ਬੱਚੇ ਸਹੁੰ ਚੁੱਕਦੇ ਹੋਏ | ਤਸਵੀਰ : ਨਾਗਰਾ <br/> 01-06-2025
ਕੋਟਲੀ ਸੂਰਤ ਮੱਲ੍ਹੀ, 31 ਮਈ (ਕੁਲਦੀਪ ਸਿੰਘ ਨਾਗਰਾ)-ਜੀ. ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ 'ਚ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਦੱਸਿਆ ਕਿ ਹਰ ਸਾਲ 31 ਮਈ ਨੂੰ ਪੂਰੀ ਦੁਨੀਆਂ 'ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਜਾਂਦਾ ਹੈ | ਇਸ ਦਿਨ ਦੀ ਮਹੱਤਤਾ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਹੈ | ਸਕੂਲ ਦੇ ਮੁੱਖ ਲੜਕੇ ਸ਼ਹਿਬਾਜ ਸਿੰਘ ਅਤੇ ਮੁੱਖ ਲੜਕੀ ਲਾਸਿਆ ਦੁਆਰਾ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਤੰਬਾਕੁੁੂ ਦਾ ਸੇਵਨ ਨਾ ਕਰਨ ਦੀ ਸਹੁੰ ਚੁਕਾਈ ਗਈ | ਪਿ੍ੰਸੀਪਲ ਸੋਨੀਆ ਮਹਾਜਨ ਦੁਆਰਾ ਤੰਬਾਕੂ ਦੀ ਵਰਤੋਂ ਦੁਆਰਾ ਪੈਂਦਾ ਹੋਣ ਵਾਲੀਆ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਨਾਲ ਮੂੰਹ ਦਾ ਕੈਂਸਰ, ਦਿਲ ਦੇ ਰੋਗ ਤੇ ਸਾਹ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ, ਜੋ ਮਨੁੱਖੀ ਸਰੀਰ ਲਈ ਬਹੁਤ ਘਾਤਕ ਹੁੰਦੀਆਂ ਹਨ | ਉਨ੍ਹਾਂ ਦੱਸਿਆ ਕਿ ਤੰਬਾਕੂਨੋਸ਼ੀ ਦੌਰਾਨ ਛੱਡੇ ਜਾਣ ਵਾਲੇ ਹਾਨੀਕਾਰਕ ਰਸਾਇਣ ਹਵਾ ਪ੍ਰਦੂਸ਼ਣ 'ਚ ਯੋਗਦਾਨ ਪਾਉਂਦੇ ਹਨ, ਜੋ ਦੂਸਰੇ ਵਿਅਕਤੀਆਂ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਪ੍ਰਭਾਵਿਤ ਕਰਦੇ ਹਨ | ਸਕੂਲ ਦੇ ਡਾਇਰੈਕਟਰ ਅਯੋਧ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਤੰਬਾਕੂ ਸੇਵਨ ਦੇ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਹਰ ਰੋਜ਼ ਕਈ ਭਾਰਤੀ ਲੋਕ ਮਰਦੇ ਹਨ ਤੇ ਲਗਪਗ 90 ਪ੍ਰਤੀਸ਼ਤ ਮੂੰਹ ਦੇ ਕੈਂਸਰ ਤੰਬਾਕੂ ਖਾਣ ਵਾਲੇ ਵਿਅਕਤੀਆਂ ਵਿਚ ਹੁੰਦੇ ਹਨ | ਇਸ ਜਾਗਰੂਕਤਾ ਸਮਾਗਮ ਦੌਰਾਨ ਸੰਸਥਾ ਦੇ ਐਮ. ਡੀ. ਹਰਦਿਆਲ ਸਿੰਘ ਭੱਟੀ, ਚੇਅਰਪਰਸ਼ਨ ਬਲਜਿੰਦਰ ਕੌਰ ਸਮੇਤ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏਜੀਲਸ ਡਾਇਗਨੋਸਟਿਕ ਲੈਬਾਰਟਰੀ ਵਲੋਂ ਪਿੰਡ ਦੀਨਪੁਰ ਵਿਖੇ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਵਿਦਿਆਰਥੀ ਕੌਂਸਲ ਦੀ ਚੋਣ <br/>
Ad Position 24