ਬਟਾਲਾ, 31 ਮਈ (ਸਤਿੰਦਰ ਸਿੰਘ)-ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਬੱਚਿਆਂ ਵਲੋਂ ਗੁਰੂ ਸਾਹਿਬ ਦੇ ਜੀਵਨ 'ਤੇ ਕਵਿਤਾ ਕਵੀਸ਼ਰੀ ਤੇ ਭਾਸ਼ਣ ਦਿੱਤੇ ਗਏ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਬੱਚਿਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਸੱਚ ਤੇ ਸ਼ਾਂਤੀ ਦੇ ਉਪਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਨਾ ਕੀਤੀ | ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਇਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |