27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਿਵਲ ਸਰਜਨ ਦਫ਼ਤਰ ਵਿਖੇ ਮਨਾਇਆ ਵਿਸ਼ਵ ਤੰਬਾਕੂ ਰਹਿਤ ਦਿਵਸ <br/>

Ad Position 21
No active advertisement
ਵਿਦਿਆਰਥੀਆਂ ਨੰੂ ਨਸ਼ਾ ਨਾ ਕਰਨ ਦੀ ਸਹੁੰ ਚੁੱਕਾਉਂਦੇ ਹੋਏ ਸਿਵਲ ਸਰਜਨ ਡਾ: ਜਸਵਿੰਦਰ ਸਿੰਘ ਤੇ ਹੋਰ ਸਟਾਫ਼ | ਤਸਵੀਰ: ਵਿਸ਼ਾਲ ਮੁੰਨਾ <br/> 01-06-2025
ਗੁਰਦਾਸਪੁਰ, 31 ਮਈ (ਗੁਰਪ੍ਰਤਾਪ ਸਿੰਘ)-ਸਿਵਲ ਸਰਜਨ ਡਾ: ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਿਚ ਤੰਬਾਕੂ ਵਿਸ਼ੇ 'ਤੇ ਭਾਸ਼ਣ ਮੁਕਾਬਲਾ ਅਤੇ ਨਸ਼ਾ ਨਾ ਕਰਨ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਦੇ ਨਾਲ ਹਸਤਾਖ਼ਰ ਮੁਹਿੰਮ ਵੀ ਚਲਾਈ ਗਈ | ਇਸ ਮੌਕੇ ਸਿਵਲ ਸਰਜਨ ਡਾ: ਜਸਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਿਹਤ ਦਾ ਧਿਆਨ ਰੱਖਦੇ ਹੋਏ ਤੰਬਾਕੂ ਪਦਾਰਥਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਤੰਬਾਕੂ ਦਾ ਸੇਵਨ ਕੈਂਸਰ ਦਾ ਕਾਰਨ ਬਣਦਾ ਹੈ, ਸਰਕਾਰ ਵਲੋਂ ਕਾਨੂੰਨ ਬਣਾ ਕੇ ਇਸ ਦੇ ਸੇਵਨ 'ਤੇ ਪਾਬੰਦੀਆਂ ਲਗਾਈਆਂ ਹਨ, ਜਿਨ੍ਹਾਂ ਦੀ ਸਖ਼ਤੀ ਨਾਲ ਪਾਲਨਾ ਹੋਣੀ ਚਾਹੀਦੀ ਹੈ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਤੇਜਿੰਦਰ ਕੌਰ ਨੇ ਦੱਸਿਆ ਕਿ ਵਿੱਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਕੋਈ ਵੀ ਤੰਬਾਕੂ ਪਦਾਰਥ ਵੇਚਣ ਵਾਲੀ ਦੁਕਾਨ ਨਹੀਂ ਹੋਣੀ ਚਾਹੀਦੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਪਦਾਰਥ ਵੇਚਣਾ ਕਾਨੂੰਨੀ ਅਪਰਾਧ ਹੈ | ਇਸ ਮੌਕੇ ਡੀ.ਆਈ.ਓ. ਡਾ: ਮਮਤਾ, ਜ਼ਿਲ੍ਹਾ ਐਪੀਡਮੋਲੋਜਿਸਟ ਡਾ: ਗੁਰਪ੍ਰੀਤ ਕੌਰ ਅਤੇ ਮਾਸ ਮੀਡੀਆ ਅਫ਼ਸਰ ਰੁਪਿੰਦਰਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਿ ਸੰਸਕ੍ਰਿਤੀ ਸਾਹਨੀ ਸਕੂਲ ਵਿਚ 'ਲਾਲ ਦਿਵਸ' ਮਨਾਇਆ <br/> ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਵਿਦਿਆਰਥੀਆਂ ਲਈ ਸਮਰ ਕੈਂਪ ਲਗਾਇਆ <br/>
Ad Position 24