27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੁਰਦਾਸਪੁਰ ਤੋਂ ਮੁਕੇਰੀਆਂ ਰੇਲਵੇ ਪ੍ਰਾਜੈਕਟ ਨੂੰ ਮਨਜ਼ੂਰੀ ਦੇਣਾ ਕੇਂਦਰ ਦਾ ਵਧੀਆ ਉਪਰਾਲਾ-ਸੁਖਵਿੰਦਰ ਪਾਹੜਾ

Ad Position 21
No active advertisement
ਅਜੀਤ ਡੈਸਕ 01-06-2025
ਗੁਰਦਾਸਪੁਰ, 31 ਮਈ (ਅਸ਼ੋਕ ਸ਼ਰਮਾ)-ਲੋਕ ਸੇਵਾ ਦਲ ਗੁਰਦਾਸਪੁਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਪਾਹੜਾ ਨੇ ਲਿਖਤੀ ਪੈੱ੍ਰਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਨੇ ਗੁਰਦਾਸਪੁਰ ਤੋਂ ਮੁਕੇਰੀਆਂ ਤੱਕ ਰੇਲਵੇ ਲਾਈਨ ਦੀ ਮਨਜ਼ੂਰੀ ਦੇ ਕੇ ਗੁਰਦਾਸਪੁਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਪ੍ਰਵਾਨ ਹੋਈ ਹੈ, ਜਿਸ ਲਈ ਉਨ੍ਹਾਂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਰੇਲਵੇ ਪ੍ਰੋਜੈਕਟ ਦਾ ਲੋਕਾਂ ਨੂੰ ਜਿੱਥੇ ਲਾਭ ਮਿਲੇਗਾ, ਉੱਥੇ ਰੁਜ਼ਗਾਰ ਦੇ ਮੌਕੇ ਮਿਲਣ ਦੇ ਨਾਲ-ਨਾਲ ਤਿੱਬੜੀ ਕੈਂਟ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਕਾਫ਼ੀ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਰੇਲਵੇ ਲਾਈਨ ਪਹਿਲਾਂ ਹੀ ਭਾਰਤ ਸਰਕਾਰ ਵਲੋਂ ਮੁਕੇਰੀਆਂ ਤੋਂ ਤਲਵਾੜਾ ਬਣਾਈ ਜਾ ਰਹੀ ਹੈ, ਜਿਸ ਨਾਲ ਅਨੰਦਪੁਰ ਸਾਹਿਬ ਨਾਲ ਰਾਬਤਾ ਹੋਵੇਗਾ | ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ ਜੱਟੂਵਾਲ, ਜੀਤ ਸਿੰਘ ਗਾਜੀਕੋਟ, ਬਿਕਰਮਜੀਤ ਸਿੰਘ ਚੰਦਰਭਾਨ, ਅਕਸ਼ੇ ਪੰਡੋਰੀ ਅਤੇ ਬਲਵਿੰਦਰ ਸਿੰਘ ਲੋਹਗੜ੍ਹ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਧਾਰ ਤੋਂ ਬੋਪਾਰਾਏ ਕਲਾਂ ਸੜ੍ਹਕ ਚੌੜੀ ਕਰਨ ਦੇ ਨਾਂਅ 'ਤੇ ਦਰੱਖ਼ਤਾਂ ਦੀ ਕਟਾਈ ਨਿਸ਼ਾਨਦੇਹੀ 'ਤੇ ਰੁਕੀ ਅਗਲੀ ਖ਼ਬਰ ਟਰਾਂਸਫ਼ਾਰਮਰ ਦੇ ਸ਼ਾਰਟ ਸਰਕਟ ਕਾਰਨ ਫੈਲੀ ਅੱਗ ਨਾਲ ਚਾਰ ਕਾਰਾਂ ਸੜੀਆਂ <br/>
Ad Position 24