27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਮੁਲਾਜ਼ਮ ਮੰਗਾਂ ਨਾ ਮੰਨਣ 'ਤੇ ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਸਰਕਾਰ ਨੂੰ ਭੁਗਤਣਾ ਪਵੇਗਾ ਖ਼ਮਿਆਜ਼ਾ-ਕਾਮਰੇਡ ਅਮਰਜੀਤ ਸਿੰਘ ਸੈਣੀ <br/>

Ad Position 21
No active advertisement
ਅਜੀਤ ਡੈਸਕ 01-06-2025
ਗੁਰਦਾਸਪੁਰ, 31 ਮਈ (ਅਸ਼ੋਕ ਸ਼ਰਮਾ)-ਭਾਵੇਂ ਪੰਜਾਬ ਸਰਕਾਰ ਨੂੰ ਸੱਤਾ ਵਿਚ ਆਇਆਂ ਤਿੰਨ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਗਈਆਂ | ਜਿਸ ਕਰਕੇ ਮੁਲਾਜ਼ਮਾਂ ਦਾ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ ਦੇ ਸਾਬਕਾ ਸਕੱਤਰ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਕਿਹਾ ਕਿ ਜਦੋਂ 'ਆਪ' ਸਰਕਾਰ ਸੱਤਾ ਵਿਚ ਆਈ ਸੀ, ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾ ਕੇ ਵੋਟਾਂ ਬਟੋਰੀਆਂ ਗਈਆਂ ਹਨ ਅਤੇ ਹੁਣ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕਈ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰ ਜਾਣਾ ਸਰਕਾਰ ਦੀ ਫ਼ਿਤਰਤ ਬਣ ਗਈ ਹੈ | ਉਨ੍ਹਾਂ ਕਿਹਾ ਕਿ ਜੋ ਭੱਤੇ ਮੁਲਾਜ਼ਮਾਂ ਦੇ ਬਣਦੇ ਹਨ ਅਜੇ ਤੱਕ ਨਹੀਂ ਦਿੱਤੇ ਗਏ ਅਤੇ ਸਰਕਾਰ ਭੱਤੇ ਦੇਣ ਤੋਂ ਵੀ ਸਾਫ਼ ਮੁੱਕਰ ਗਈ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਯੁੱਗ ਵਿਚ ਭੱਤੇ ਨਾ ਮਿਲਣ ਕਰਕੇ ਮੁਲਾਜ਼ਮਾਂ ਦਾ ਗੁਜ਼ਾਰਾ ਕਰਨਾ ਵੀ ਅÏਖਾ ਹੋਇਆ ਪਿਆ ਹੈ | ਇੱਥੋਂ ਤੱਕ ਕਿ ਮਾਨ ਸਰਕਾਰ ਨੇ 13 ਫ਼ੀਸਦੀ ਦਾ ਭੱਤਾ ਵੀ ਰੋਕ ਕੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 19 ਜੂਨ ਨੂੰ ਲੁਧਿਆਣਾ ਵਿਖੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਆਪ ਸਰਕਾਰ ਮੁਲਾਜ਼ਮ ਮੰਗਾਂ ਚੋਣਾਂ ਤੋਂ ਪਹਿਲਾਂ ਪ੍ਰਵਾਨ ਕਰੇ, ਨਹੀਂ ਤਾਂ ਮੁਲਾਜ਼ਮ ਜਥੇਬੰਦੀਆਂ ਪੱਕਾ ਮੋਰਚਾ ਲਗਾਉਣ ਤੋਂ ਗੁਰੇਜ਼ ਨਹੀਂ ਕਰਨਗੀਆਂ | ਉਨ੍ਹਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਜ਼ਿਮਨੀ ਚੋਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਭੱਤੇ ਵੀ ਬਹਾਲ ਕੀਤੇ ਜਾਣ | ਇਸ ਮੌਕੇ ਉਨ੍ਹਾਂ ਨਾਲ ਰਘਬੀਰ ਸਿੰਘ ਚਾਹਲ, ਕਰਨੈਲ ਸਿੰਘ ਭੁਲੇਚੁੱਕ, ਮਨਮੋਹਨ ਸਿੰਘ ਛੀਨਾ, ਕੁਲਜੀਤ ਸਿੰਘ ਸਿਧਵਾਂ, ਡਾ: ਰਾਜ ਕੁਮਾਰ ਪੰਡੋਰੀ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ, ਵਿਜੇ ਕੁਮਾਰ ਤੇ ਮੋਨੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚਾਲੂ ਸਾਲ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਭ ਦੇ ਸਹਿਯੋਗ ਦੀ ਲੋੜ-ਡੀ.ਸੀ. <br/> ਅਗਲੀ ਖ਼ਬਰ ਗੁਰੂ ਰਾਮਦਾਸ ਡਿਗਰੀ ਕਾਲਜ ਪੰਧੇਰ ਦਾ ਬੀ. ਕਾਮ. ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24