27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਚਾਲੂ ਸਾਲ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਭ ਦੇ ਸਹਿਯੋਗ ਦੀ ਲੋੜ-ਡੀ.ਸੀ. <br/>

Ad Position 21
No active advertisement
ਅਜੀਤ ਡੈਸਕ 01-06-2025
ਗੁਰਦਾਸਪੁਰ, 31 ਮਈ (ਅਸ਼ੋਕ ਸ਼ਰਮਾ)-ਸਾਲ 2025-26 ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ 'ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਕਿਸਾਨਾਂ ਨੂੰ ਫ਼ਸਲੀ ਰਹਿੰਦ ਖੰੂਹਦ ਸੰਭਾਲ ਅਧੀਨ ਸਬਸਿਡੀ 'ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨ ਲਾਭਪਾਤਰੀਆਂ ਦੀ ਚੋਣ ਕਰਨ ਲਈ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿਚ ਦਲਵਿੰਦਰਜੀਤ ਸਿੰਘ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਪਾਰਦਰਸ਼ੀ ਤਰੀਕੇ ਨਾਲ ਲਾਭਪਾਤਰੀ ਕਿਸਾਨਾਂ ਦੀ ਚੋਣ ਕੀਤੀ ਗਈ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ, ਰੋਹਿਤ ਗਿੱਲ ਉਪ ਰਜਿਸਟਰਾਰ (ਸਹਿਕਾਰੀ ਸਭਾਵਾਂ), ਡਾ: ਸਰਬਜੀਤ ਸਿੰਘ ਔਲਖ ਐਸੋਸੀਏਟ ਡਾਇਰੈਕਟਰ ਕਿ੍ਸ਼ੀ ਵਿਗਿਆਨ ਕੇਂਦਰ, ਡਾ: ਮਨਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਗੈਰ ਸਰਕਾਰੀ ਮੈਂਬਰ ਦਿਲਬਾਗ ਸਿੰਘ ਚੀਮਾ, ਗੁਰਦਿਆਲ ਸਿੰਘ, ਸਤਨਾਮ ਸਿੰਘ ਸਮੇਤ ਸਮੂਹ ਮੈਂਬਰ ਹਾਜ਼ਰ ਸਨ | ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 199 ਘਟਨਾਵਾਂ ਦਰਜ ਕੀਤੀਆਂ ਸਨ ਜਦਕਿ ਸਾਲ 2023-24 ਦੌਰਾਨ 389 ਅੱਗ ਲੱਗਣ ਦੀਆਂ ਘਟਨਾਵਾਂ ਦਰਜ ਸਨ | ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਝੋਨੇ ਦੀ ਪਰਾਲੀ ਨੰੂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ 'ਤੇ ਲਿਆ ਕੇ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਟੀਚਾ ਮਿਥਿਆ ਹੈ | ਇਸ ਟੀਚੇ ਦੀ ਪੂਰਤੀ ਲਈ ਪਰਾਲੀ ਦੀ ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਸਬਸਿਡੀ 'ਤੇ ਦੇਣ ਲਈ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਸੀ | ਇਸ ਦੌਰਾਨ ਜਿਨ੍ਹਾਂ ਕਿਸਾਨਾਂ ਨੇ ਆਨਲਾਈਨ ਬਿਨੈ ਪੱਤਰ ਆਏ ਸਨ , ਦੀ ਬਜਟ ਦੇ ਹਿਸਾਬ ਨਾਲ ਚੋਣ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਬੰਧਿਤ ਖੇਤੀਬਾੜੀ ਅਫ਼ਸਰਾਂ ਤੋਂ ਤਸਦੀਕ ਉਪਰੰਤ ਮਨਜ਼ੂਰੀ ਪੱਤਰ ਜਾਰੀ ਕੀਤੇ ਜਾਣਗੇ | ਉਨ੍ਹਾਂ ਸਮੂਹ ਕਿਸਾਨਾਂ, ਕਿਸਾਨ ਜਥੇਬੰਦੀਆਂ ਤੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੈਵਨਸੀਜ਼ ਇਮੀਗੇ੍ਰਸ਼ਨ ਨੇ ਆਸਟ੍ਰੇਲੀਆ ਦੇ ਵੀਜ਼ੇ ਲਗਵਾਉਣ 'ਚ ਇਕ ਵਾਰ ਫਿਰ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਮੁਲਾਜ਼ਮ ਮੰਗਾਂ ਨਾ ਮੰਨਣ 'ਤੇ ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਸਰਕਾਰ ਨੂੰ ਭੁਗਤਣਾ ਪਵੇਗਾ ਖ਼ਮਿਆਜ਼ਾ-ਕਾਮਰੇਡ ਅਮਰਜੀਤ...
Ad Position 24