26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਦੇ ਨਾਂਅ 'ਤੇ ਚਿਤਾਵਨੀ ਪੱਤਰ ਦਿੱਤਾ <br/>

Ad Position 21
No active advertisement
ਵੱਖ-ਵੱਖ ਜਥੇਬੰਦੀਆਂ ਦੇ ਆਗੂ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੰਦੇ ਹੋਏ | ਅਜੀਤ ਤਸਵੀਰ <br/> 02-06-2025
ਬਟਾਲਾ, 1 ਜੂਨ (ਹਰਦੇਵ ਸਿੰਘ ਸੰਧੂ)-ਦੇਸ਼ ਦੀਆਂ ਵੱਖ-ਵੱਖ ਜ਼ੇਲ੍ਹਾਂ ਵਿਚ ਲੰਬੇ ਸਮੇਂ ਤੋਂ ਬੰਦ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਸ਼ੋ੍ਰਮਣੀ ਅਕਾਲੀ ਦਲ (ਅ), ਕਿਸਾਨ ਯੂਨੀਅਨ ਅਤੇ ਹੋਰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਅੱਜ ਸ਼ਹੀਦ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਵਿਚ ਇਕੱਤਰ ਹੋਣ ਉਪਰੰਤ ਐੱਸ.ਡੀ.ਐੱਮ. ਬਟਾਲਾ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਤੇ ਐੱਸ.ਡੀ.ਐੱਮ. ਰਾਹੀਂ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂਅ ਚਿਤਵਾਨੀ ਪੱਤਰ ਦਿੱਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀਆਂ ਜਿਨਾਂ ਵਿਚ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਉਰਾ, ਸਮਸ਼ੇਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਦਵਿੰਦਰਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੇੜਾ ਸਮੇਤ ਸਾਰਿਆਂ ਨੂੰ ਰਿਹਾਅ ਕੀਤਾ ਜਾਵੇ | ਇਨ੍ਹਾਂ ਦੀ ਰਿਹਾਈ ਦੇ ਨਾਲ-ਨਾਲ ਇਨ੍ਹਾਂ ਦੇ ਕੇਸਾਂ ਦੀ ਇਕ ਜੁਡੀਸ਼ੀਅਲ ਕਮਿਸ਼ਨ ਬਣਾ ਕੇ ਪੁਨਰ ਵਿਚਾਰ ਕੀਤੇ ਜਾਣ | ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਕਾਰਾਤਮਕ ਸੋਚ ਵਿਰੁੱਧ ਸਿੱਖ, ਕਿਸਾਨ, ਮਜ਼ਦੂਰ, ਵਪਾਰੀ, ਜਥੇਬੰਦੀਆਂ ਤੇ ਸਮੁੱਚੇ ਪੰਜਾਬੀਆਂ ਨੂੰ ਪ੍ਰੇਰ ਕੇ ਇਕ ਵੱਡਾ ਜਨ ਅੰਦੋਲਨ ਸ਼ੁਰੂ ਕਰਾਂਗੇ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਗੁਰਵਿੰਦਰ ਸਿੰਘ ਘੁਮਾਣ, ਸ਼ੋ੍ਰਮਣੀ ਆਕਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ, ਭਗਵਾਨ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਧੰਨਰਾਜ ਸਿੰਘ ਮੀਤ ਪ੍ਰਧਾਨ, ਭਾਈ ਲਾਲ ਸਿੰਘ, ਜਗਤਾਰ ਸਿੰਘ, ਪਲਵਿੰਦਰ ਸਿੰਘ, ਸ਼ੇਰ-ਏ-ਪੰਜਾਬ ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ ਸਾ. ਕੌਂਸਲਰ, ਰਜਿੰਦਰ ਸਿੰਘ ਪੱਦਮ, ਮਾ. ਪ੍ਰਵੀਨ ਸਿੰਘ, ਰਣਧੀਰ ਸਿੰਘ, ਅਸ਼ੋਕ ਭਾਰਤੀ, ਰਜਿੰਦਰਜੀਤ ਸਿੰਘ, ਸਿਕੰਦਰ ਸਿੰਘ, ਮੁਖ਼ਤਾਰ ਸਿੰਘ, ਸੰਤੋਖ ਸਿੰਘ, ਰਣਜੀਤ ਸਿੰਘ, ਬਚਿੱਤਰ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ ਪ੍ਰਤਾਪਗੜ੍ਹ, ਬਲਰਾਜ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ, ਲਖਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਕਬੀਰ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਵਾਇਸ ਆਫ਼ ਬਟਾਲਾ ਵਲੋਂ ਸ.ਸ.ਸ. ਸਕੂਲ ਲੜਕੇ 'ਚ ਵਾਤਾਵਰਨ ਜਾਗਰੂਕਤਾ ਕੈਂਪ ਲਗਾਇਆ <br/>
Ad Position 24