ਧਾਰੀਵਾਲ, 1 ਜੂਨ (ਸਵਰਨ ਸਿੰਘ)-ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਵਲੋਂ ਕਰਵਾਈਆਂ ਜਾ ਰਹੀਆਂ ਜ਼ੋਨਲ ਪੱਧਰ ਦੀਆਂ ਖੇਡਾਂ ਦੇ ਮਾਰਸੀਅਲ ਆਰਟ ਵਿਚ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਨੇ ਮੱਲ੍ਹਾਂ ਮਾਰੀਆਂ ਹਨ | ਸਕੂਲ ਦੇ ਡਾਇਰੈਕਟਰ ਫਾਦਰ ਜੋਸ਼ ਪਡਿਆਟੀ ਦੇ ਯੋਗ ਪ੍ਰਬੰਧਾਂ ਅਤੇ ਪਿ੍ੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਸਕੂਲ ਦੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਪਿ੍ੰਸੀਪਲ ਸਿਸਟਰ ਦਿਵਿਆ ਨੇ ਦੱਸਿਆ ਕਿ ਵਿਨਫੋਰਡ ਵਰਲਡ ਸਕੂਲ ਬੁੱਲੋਵਾਲ ਵਿਖੇ ਮਾਰਸੀਅਲ ਆਰਟ ਮੁਕਾਬਲੇ ਕਰਵਾਏੇ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਮੁਕਾਬਲਿਆਂ ਵਿਚ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੇ ਖਿਡਾਰੀ ਬਲਪ੍ਰੀਤ ਨੇ ਅੰਡਰ-19 ਵਿਚ ਸੋਨ ਤਮਗਾ, ਲੜਕੀਆਂ ਵਿਚ ਨਾਜੀਆ ਨੇ ਅੰਡਰ-19 ਸੋਨ ਤਮਗਾ, ਦਿਵਿਆਮ ਬਾਂਸਲ ਨੇ ਅੰਡਰ-17 ਵਿਚ ਸੋਨ ਤਮਗਾ, ਲੜਕੀਆਂ ਵਿਚ ਮਹਿਕਾ ਨੇ ਅੰਡਰ-14 ਵਿਚ ਸੋਨ ਤਮਗਾ, ਸਹਿਜ ਨੇ ਅੰਡਰ-17 ਵਿਚ ਚਾਂਦੀ ਤਮਗਾ, ਜੋਤੀ ਨੇ ਅੰਡਰ-14 ਚਾਂਦੀ ਤਮਗਾ ਜਿੱਤਿਆ | ਇਨ੍ਹਾਂ ਖਿਡਾਰੀਆਂ ਦਾ ਸਕੂਲ ਪਹੁੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਪਿ੍ੰਸੀਪਲ ਸਿਸਟਰ ਦਿਵਿਆ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ |