ਕਾਦੀਆਂ, 1 ਜੂਨ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਆਉਂਦੇ ਪਿੰਡ ਨੈਣੇਕੋਟ ਦੀ ਪੰਚਾਇਤ ਵਲੋਂ ਪਿੰਡ ਦੇ ਚੌਗਿਰਦੇ ਦੀ ਸਫ਼ਾਈ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਰਪੰਚ ਮਲਕੀਤ ਸਿੰਘ ਬਿੱਲਾ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਉੱਤੇ ਹੱਲ ਕੀਤਾ ਜਾ ਰਿਹਾ ਹੈ, ਪਿੰਡ ਵਿਚ ਵਿਕਾਸ ਕੰਮਾਂ ਨੂੰ ਵੀ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਚਾਇਤੀ ਵਿਭਾਗ ਦੇ ਸਹਿਯੋਗ ਨਾਲ ਪਿੰਡ ਵਿਚ ਵਿਕਾਸ ਕਾਰਜ ਸ਼ੁਰੂ ਕਰਵਾ ਕੇ ਨੇਪਰੇ ਚਾੜੇ੍ਹ ਜਾ ਰਹੇ ਹਨ | ਇਸ ਮੁਹਿੰਮ ਵਿਚ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ, ਨੌਜਵਾਨਾਂ ਤੇ ਮੁਹਤਬਰਾਂ ਵਲੋਂ ਵੀ ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਪੰਚ ਸਤਨਾਮ ਸਿੰਘ ਚੰਚਲ ਸਿੰਘ, ਮਨਜੀਤ ਸਿੰਘ, ਸੁਲੱਖਣ ਸਿੰਘ, ਗਗਨਦੀਪ ਸਿੰਘ, ਹਰਦੀਪ ਸਿੰਘ, ਲਾਡੀ ਸਿੰਘ, ਕੁਲਵੰਤ ਸਿੰਘ, ਤਰਸੇਮ ਸਿੰਘ ਸੋਨੂੰ, ਜਰਨੈਲ ਸਿੰਘ ਸਾਬਕਾ ਮੈਂਬਰ ਪੰਚਾਇਤ, ਨੰਬਰਦਾਰ ਦਿਲਦਾਰ ਸਿੰਘ ਆਦਿ ਵੀ ਹਾਜ਼ਰ ਸਨ |