28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੂਬਾ ਸਰਕਾਰ ਨੂੰ ਚੋਣ ਵਾਅਦੇ ਯਾਦ ਕਰਵਾਉਣ ਲਈ 14 ਜੂਨ ਨੂੰ ਰੋਸ ਮਾਰਚ ਕਰਨਗੀਆਂ ਆਸ਼ਾ ਵਰਕਰਜ਼ ਅਤੇ ਮਿਡ-ਡੇ-ਮੀਲ ਕੁੱਕ ਵਰਕਰਾਂ

Ad Position 21
No active advertisement
ਅਜੀਤ ਡੈਸਕ 02-06-2025


• ਰੋਸ ਮਾਰਚ ਤੋਂ ਬਾਅਦ ਚੇਅਰਮੈਨ ਰਮਨ ਬਹਿਲ ਨੂੰ ਦਿੱਤਾ ਜਾਵੇਗਾ ਮੰਗ ਪੱਤਰ

ਗੁਰਦਾਸਪੁਰ, 1 ਜੂਨ (ਗੁਰਪ੍ਰਤਾਪ ਸਿੰਘ)-ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਆਸ਼ਾ ਵਰਕਰਜ਼ ਅਤੇ ਮਿਡ ਡੇ ਮੀਲ ਕੁੱਕ ਵਰਕਰਾਂ ਵਲੋਂ ਸੂਬਾ ਸਰਕਾਰ ਨੂੰ ਚੋਣ ਵਾਅਦੇ ਯਾਦ ਕਰਵਾਉਣ ਲਈ 14 ਜੂਨ ਨੂੰ ਰੋਸ ਮਾਰਚ ਕਰਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੂੰ ਮੰਗ-ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਆਗੂਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਹਾਸਲ ਕਰਨ ਤੋਂ ਪਹਿਲਾਂ ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਕੁੱਕ ਵਰਕਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਤਨਖ਼ਾਹਾਂ ਦੁੱਗਣੀਆਂ ਕੀਤੀਆਂ ਜਾਣਗੀਆਂ ਅਤੇ ਹਰ ਔਰਤ ਦੇ ਖਾਤੇ ਵਿਚ ਪ੍ਰਤੀ ਮਹੀਨੇ ਇਕ ਹਜ਼ਾਰ ਰੁਪਏ ਪਾਏ ਜਾਣਗੇ | ਮੋਰਚੇ ਦੀ ਆਗੂ ਬਲਵਿੰਦਰ ਕੌਰ ਅਲੀਸ਼ੇਰ, ਗੁਰਵਿੰਦਰ ਕੌਰ ਬਹਿਰਾਮਪੁਰ ਅਤੇ ਗੁਰਪ੍ਰੀਤ ਕੌਰ ਮੁਹਾਲੀ ਨੇ ਕਿਹਾ ਕਿ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਦੇ ਤੌਰ 'ਤੇ ਜਾਣੀਆਂ ਜਾਂਦੀਆਂ ਆਸ਼ਾ ਵਰਕਰਾਂ ਇਸ ਸਮੇਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਭਾਰੀ ਤਣਾਅ ਵਿਚ ਹਨ | ਵਰਕਰਾਂ ਨੂੰ ਮਹਿਜ਼ 2500 ਰੁਪਏ ਮਹੀਨਾ ਤਨਖ਼ਾਹ ਦੇ ਕੇ ਪੰਜਾਹ ਹਜ਼ਾਰ ਤਨਖ਼ਾਹਾਂ ਲੈਣ ਵਾਲੇ ਮੁਲਾਜ਼ਮਾਂ ਤੋਂ ਵੱਧ ਕੰਮ ਲਿਆ ਜਾ ਰਿਹਾ ਹੈ | ਇੱਥੋਂ ਤੱਕ ਜੋ ਕੰਮ ਉਨ੍ਹਾਂ ਦੀ ਡਿਊਟੀ ਵਿਚ ਨਹੀਂ ਆਉਂਦਾ ਉਹ ਵੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਬੱਚਿਆਂ ਲਈ ਅਤਿ ਦੀ ਗਰਮੀ ਵਿਚ ਖਾਣਾ ਬਣਾਉਣ ਵਾਲੀਆਂ ਕੁੱਕ ਵਰਕਰਾਂ ਨੂੰ ਮਹਿਜ਼ 100 ਰੁਪਏ ਦਿਹਾੜੀ ਦਿੱਤੀ ਜਾ ਰਹੀ ਹੈ ਜਦੋਂ ਕਿ ਗੁਆਂਢੀ ਰਾਜ ਹਰਿਆਣਾ ਵਿਚ ਵਰਕਰਾਂ ਨੂੰ ਅੱਠ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੋਰਚਾ ਉਨ੍ਹਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨ ਦੇ ਘੇਰੇ ਵਿਚ ਲਿਆ ਕੇ 26000 ਰੁਪਏ ਮਹੀਨਾ ਤਨਖ਼ਾਹ ਦਿੱਤੇ ਜਾਣ ਦੀ ਮੰਗ ਕਰਦਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਰਕਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਲੁਧਿਆਣਾ ਵਿਖੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਗੁਰਵਿੰਦਰ ਕੌਰ ਸ਼ਾਹਪੁਰ ਕੋਟਲੀ, ਸਮਾਂ ਦੇਵੀ, ਕਾਂਤਾ ਦੇਵੀ ਭੁੱਲਰ, ਵੀਨਾ ਕੁਮਾਰੀ ਬਹਿਰਾਮਪੁਰ, ਪਰਮਜੀਤ ਕੌਰ ਬਾਠਾਂਵਾਲਾ, ਮੋਨਿਕਾ ਗੁਰਦਾਸਪੁਰ, ਜਗਦੀਪ ਕੌਰ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੁੱਡ ਬਲਾਜ਼ਮ ਸਕੂਲ ਦੇ ਵਿਦਿਆਰਥੀਆਂ ਵਲੋਂ ਵਾਟਰ ਪਾਰਕ ਦੀ ਯਾਤਰਾ ਅਗਲੀ ਖ਼ਬਰ 'ਬੀ. ਜੇ. ਪੀ. ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ' ਤਹਿਤ ਭਾਗੋਵਾਲ ਵਿਖੇ ਲੱਗਾ ਵਿਸ਼ਾਲ ਕੈਂਪ
Ad Position 24