29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਬਟਾਲਾ, 1 ਜੂਨ (ਸਤਿੰਦਰ ਸਿੰਘ)-ਸੀ.ਬੀ.ਐਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਸਕੂਲ 'ਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਸਕੂਲ ਦੇ ਚੇਅਰਮੈਨ ਤਾਜਪ੍ਰੀਤ ਸਿੰਘ ਨੇ ਇਸ ਮੌਕੇ ਸਾਰਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨਾਂ ਦੇ ਦਿਖਾਏ ਮਾਰਗ 'ਤੇ ਚਲਦੇ ਹੋਏ ਸੇਵਾ ਭਾਵ ਤੇ ਬਾਣੀ ਨੂੰ ਸਮਰਪਿਤ ਹੋ ਕੇ ਆਪਣੇ ਜੀਵਨ ਨੂੰ ਸਾਰਥਕ ਬਣਾਉਣਾ ਚਾਹੀਦਾ ਹੈ | ਇਸ ਦੇ ਨਾਲ ਹੀ ਪਿ੍ੰਸੀਪਲ ਜਸਵੰਤ ਕੌਰ ਅਤੇ ਬਾਕੀ ਸਟਾਫ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਬੱਚਿਆਂ ਨੂੰ ਵੀ ਧਰਮ ਦੇ ਮਾਰਗ 'ਤੇ ਚਲਦਿਆਂ ਸਦਾਚਾਰਕ ਜੀਵਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਅੱਠਵੀਂ, ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਈ ਅਤੇ ਲੜਕੀਆਂ ਨੇ ਵੀ ਬਰਤਨ ਸਾਫ ਕਰਨ ਦੀ ਸੇਵਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਅਤੇ ਅੰਮਿ੍ਤ-2 ਪ੍ਰੋਜੈਕਟ ਸੰਬੰਧੀ ਝੂਠੀ ਪ੍ਰਸਿੱਧੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਚੇਅਰਮੈਨ ਬਹਿਲ-ਪਾਹੜਾ... ਅਗਲੀ ਖ਼ਬਰ ਮਜ਼ਦੂਰ ਦੀ ਰਿਹਾਈ ਲਈ 2 ਜੂਨ ਨੂੰ ਡੀ. ਸੀ. ਦਫ਼ਤਰ ਅੱਗੇ ਪੇਂਡੂ ਮਜ਼ਦੂਰ ਯੂਨੀਅਨ ਕਰੇਗੀ ਰੋਸ ਮੁਜ਼ਾਹਰਾ
Ad Position 24