29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਈ ਗਈ ਮੌਕ ਡਰਿੱਲ •ਵੱਖ-ਵੱਖ ਵਿਭਾਗਾਂ ਵਲੋਂ ਜੰਗ ਨਾਲ ਨਜਿੱਠਣ ਦਾ ਕੀਤਾ ਅਭਿਆਸ

Ad Position 21
No active advertisement
ਅਜੀਤ ਡੈਸਕ 02-06-2025
ਪਠਾਨਕੋਟ, 1 ਜੂਨ (ਵਿਨੋਦ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੰਗ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵਲੋਂ ਮੌਕ ਡਰਿੱਲ ਕਰਕੇ ਅਭਿਆਸ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਪਠਾਨਕੋਟ ਅਰਸ਼ਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਇਸ ਮੌਕ ਡਰਿੱਲ ਵਿਚ ਪੁਲਿਸ, ਸਿਵਲ ਡਿਫੈਂਸ, ਹੈਲਥ ਡਿਪਾਰਟਮੈਂਟ, ਫਾਇਰ ਬਿ੍ਗੇਡ, ਆਪਦਾ ਮਿੱਤਰਾਂ ਨੇ ਭਾਗ ਲਿਆ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕੋਈ ਵੀ ਘਬਰਾਉਣ ਦੀ ਲੋੜ ਨਹੀਂ ਹੈ | ਇਹ ਮਾਤਰ ਜੰਗ ਨਾਲ ਨਜਿੱਠਣ ਦਾ ਅਭਿਆਸ ਕੀਤਾ ਗਿਆ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੌਕ ਡਰਿਲ ਵਿਚ ਲੋਕ ਆਪਣਾ ਸਹਿਯੋਗ ਦੇਣ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜ੍ਹਾ ਹੈ, ਕਿਸੇ ਨੂੰ ਵੀ ਪ੍ਰੇਸ਼ਾਨ ਹੋਣ ਦੀ ਕੋਈ ਲੋੜ ਨਹੀਂ ਹੈ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਜੋ ਵੀ ਗਾਈਡ ਲਾਈਨ ਜਾਰੀ ਕੀਤੀਆਂ ਜਾਂਦੀਆਂ ਹਨ, ਲੋਕ ਉਨ੍ਹਾਂ ਦੀ ਪਾਲਨਾ ਕਰਨ ਤਾਂ ਜੋ ਐਮਰਜੈਂਸੀ ਦੌਰਾਨ ਬਚਾਅ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬ੍ਰਾਹਮਣ ਸਭਾ ਪਠਾਨਕੋਟ ਵਲੋਂ ਸਨਮਾਨ ਸਮਾਗਮ ਅਗਲੀ ਖ਼ਬਰ ਭਗਤ ਸਿੰਘ ਟੈਕਨੀਕਲ ਹੈਲਪਰ ਦੀ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ
Ad Position 24