29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪਿੰਡ ਸ਼ੇਰਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 02-06-2025
ਸੁਜਾਨਪੁਰ, 1 ਜੂਨ (ਜਗਦੀਪ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਘੋਹ ਵਲੋਂ ਵਿਕਾਸ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਜਿਵੇਂ ਕਿ ਝੋਨਾ, ਮੱਕੀ, ਮਾਂਹ, ਬਾਸਮਤੀ ਅਤੇ ਮੌਸਮ ਦੇ ਫਲਦਾਰ ਬੂਟੇ ਆਦਿ ਸਬੰਧੀ ਜਾਗਰੂਕ ਕਰਨ ਲਈ ਇਹ ਕੈਂਪ ਦਾ ਆਯੋਜਨ ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਸ਼ੇਰਪੁਰ ਵਿਖੇ ਕੀਤਾ ਗਿਆ | ਕੈਂਪ ਵਿਚ ਕਿ੍ਸ਼ੀ ਵਿਗਿਆਨ ਕੇਂਦਰ ਦੇ ਡਾ: ਮਨੂ ਤਿਆਗੀ, ਡਾ: ਪੁਨੀਤ ਸ਼ਰਮਾ ਅਤੇ ਡਾ: ਪੂਰਵੀ ਜੱਗੀ ਨੇ ਕਿਸਾਨਾਂ ਨੂੰ ਫ਼ਸਲਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਵਿਸਥਾਰ ਨਾਲ ਦੱਸਿਆ ਕਿ ਉਹ ਆਪਣੀ ਆਮਦਨ ਕਿਵੇਂ ਵਧਾ ਸਕਦੇ ਹਨ | ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਦੱਸਿਆ ਕਿ ਸਰਕਾਰ ਵਲੋਂ 29 ਮਈ ਤੋਂ 12 ਜੂਨ ਤੱਕ ਵਿਕਾਸ ਕਿ੍ਸ਼ੀ ਸੰਕਲਪ ਅਭਿਆਨ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਵੱਖ-ਵੱਖ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ | ਸਰਕਾਰ ਦਾ ਟੀਚਾ ਇਕ ਪੁਆਇੰਟ ਪੰਜ ਕਰੋੜ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਾ ਹੈ ਜਿਸ ਤਹਿਤ 2000 ਤੋਂ ਵੱਧ ਵਿਗਿਆਨੀ ਦੇਸ਼ ਭਰ ਦੇ 700 ਜ਼ਿਲਿ੍ਹਆਂ ਦੇ ਵੱਖ-ਵੱਖ ਪਿੰਡਾਂ ਵਿਚ ਜਾਣਗੇ ਅਤੇ ਨਵੀਂ ਟੈਕਨਾਲੋਜੀ ਅਤੇ ਸਰਕਾਰੀ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਵਿਸਥਾਰ ਨਾਲ ਦੱਸਣਗੇ ਤੇ ਕਿਸਾਨਾਂ ਦੇ ਸੁਝਾਅ ਵੀ ਲੈਣਗੇ | ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਖੇਤ ਵਿਚ ਖਾਦ ਅਤੇ ਕੀਟ ਨਾਸ਼ਕ ਲੋੜ ਅਨੁਸਾਰ ਹੀ ਪਾਉਣ, ਜ਼ਿਆਦਾ ਦਵਾਈਆਂ ਖਾਦ ਜਾਂ ਕੀਟਨਾਸ਼ਕਾਂ ਦੀ ਵਰਤੋਂ ਕਰਨ ਨਾਲ ਫ਼ਸਲਾਂ ਨੂੰ ਨੁਕਸਾਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਵਿਭਾਗ ਤੋਂ ਕਿਸੇ ਤਰ੍ਹਾਂ ਦੀ ਜਾਣਕਾਰੀ ਦੀ ਲੋੜ ਹੈ ਤਾਂ ਉਹ ਕਿ੍ਸ਼ੀ ਵਿਗਿਆਨ ਕੇਂਦਰ ਘੋਹ ਆ ਕੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਫੋਨ 'ਤੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿੰਘਪੁਰਾ ਵਿਖੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 61ਵੇਂ ਦਿਨ 'ਚ ਦਾਖ਼ਲ
Ad Position 24