29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿੰਘਪੁਰਾ ਵਿਖੇ ਕਰਵਾਇਆ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 02-06-2025
ਪਠਾਨਕੋਟ, 1 ਜੂਨ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸਿੰਘਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਭਾਈ ਗਗਨਦੀਪ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰ ਗੁਰਜੀਤ ਸਿੰਘ, ਜਥੇਦਾਰਨੀ ਰਣਜੀਤ ਕੌਰ, ਕੁਲਵੰਤ ਕੌਰ ਦੀਨਾਨਗਰ, ਸੁਰਿੰਦਰ ਕੌਰ ਪੱਡਾ, ਪਰਮਜੀਤ ਸਿੰਘ, ਐਡਵੋਕੇਟ ਗੁਰਦੀਸ਼ ਸਿੰਘ, ਡਾ: ਬਲਬੀਰ ਸਿੰਘ, ਗੁਰਸ਼ਰਨ ਸਿੰਘ, ਸੁਖਵੰਤ ਸਿੰਘ, ਅਜੀਤ ਸਿੰਘ, ਗੁਰਦੇਵ ਸਿੰਘ, ਸੁੱਚਾ ਸਿੰਘ ਗੋਰਾਇਆ, ਪ੍ਰਵੀਨ ਸਿੰਘ ਛੀਨਾ, ਨਰਿੰਦਰ ਸਿੰਘ, ਮਨਮੋਹਨ ਸਿੰਘ ਕੇਸਰ, ਸ਼ਾਮ ਸਿੰਘ, ਡਾ: ਰਣਜੀਤ ਸਿੰਘ, ਗਿਆਨ ਸਿੰਘ, ਮਹਿੰਦਰ ਸਿੰਘ, ਹਜ਼ੂਰਾ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਬਾਬਾ, ਹਰਭਜਨ ਸਿੰਘ, ਸੁਖਜਿੰਦਰ ਸਿੰਘ, ਰਵਿੰਦਰ ਸਿੰਘ, ਚਰਨਜੀਤ ਸਿੰਘ, ਮਦਨ ਮੋਹਨ, ਕਸ਼ਮੀਰ ਸਿੰਘ, ਸਤਨਾਮ ਸਿੰਘ, ਗੁਰਬਚਨ ਸਿੰਘ, ਰਘੁਬੀਰ ਸਿੰਘ, ਜੋਗਿੰਦਰ ਸਿੰਘ, ਇਕਬਾਲ ਸਿੰਘ, ਜਗਦੀਪ ਸਿੰਘ, ਜਨਮਦੀਪ ਸਿੰਘ, ਅਰਸ਼ਦੀਪ ਸਿੰਘ, ਬਲਦੇਵ ਸਿੰਘ, ਭੁਪਿੰਦਰ ਕੌਰ, ਹਰਭਜਨ ਕੌਰ, ਮਹਿੰਦਰ ਕੌਰ ਸੈਣੀ, ਪ੍ਰਭਦੀਪ ਕੌਰ, ਰਾਣੀ ਕੌਰ, ਤੇਜਿੰਦਰ ਕੌਰ, ਚਰਨਜੀਤ ਕੌਰ, ਜਸਵੰਤ ਕੌਰ, ਸੁਪਰੀਤ ਕੌਰ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਅਮਰਜੀਤ ਕੌਰ, ਸਿਮਰਨਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਲੰਗਰ ਲਗਾਇਆ ਅਗਲੀ ਖ਼ਬਰ ਪਿੰਡ ਸ਼ੇਰਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24