08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਬਿਨਾਂ ਲਾਇਸੰਸ ਰੈਸਟੋਰੈਂਟ ਵਿਚ ਸ਼ਰਾਬ ਪਰੋਸਣ ਦੇ ਦੋਸ਼ ਤਹਿਤ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-06-2025
ਬਟਾਲਾ, 2 ਜੂਨ (ਰਾਕੇਸ਼ ਰੇਖੀ)-ਫਤਹਿਗੜ੍ਹ ਚੂੜੀਆਂ ਦੇ ਇਕ ਰੈਸਟੋਰੈਂਟ ਵਿਚ ਬਿਨਾਂ ਲਾਇਸੰਸ ਲਿਆਂ ਗਾਹਕਾਂ ਨੂੰ ਸ਼ਰਾਬ ਪਰੋਸਣ ਦੇ ਦੋਸ਼ ਤਹਿਤ ਪੁਲਿਸ ਨੇ ਰੈਸਟੋਰੈਂਟ ਮਾਲਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਫ਼ਤਹਿਗੜ੍ਹ ਚੂੜੀਆਂ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਆਬਕਾਰੀ ਵਿਭਾਗ ਦੇ ਇੰਸਪੈਕਟਰ ਵਿਜੇ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ ਕਸਬੇ ਦੇ ਇਕ ਰੈਸਟੋਰੈਂਟ 'ਤੇ ਬਿਨਾਂ ਲਾਇਸੰਸ ਗਾਹਕਾਂ ਨੂੰ ਸ਼ਰਾਬ ਪਰੋਸੀ ਜਾ ਰਹੀ ਹੈ | ਸੂਚਨਾ 'ਤੇ ਕਾਰਵਾਈ ਕਰਦਿਆਂ ਇੰਸਪੈਕਟਰ ਵਿਜੇ ਕੁਮਾਰ ਅਤੇ ਪੁਲਿਸ ਪਾਰਟੀ ਨੇ ਉਕਤ ਰੈਸਟੋਰੈਂਟ 'ਤੇ ਛਾਪੇਮਾਰੀ ਕੀਤੀ | ਛਾਪੇਮਾਰੀ ਦੌਰਾਨ ਰੈਸਟੋਰੈਂਟ ਤੋਂ ਵੱਖ-ਵੱਖ ਬ੍ਰਾਂਡਾਂ ਦੀਆਂ ਖ਼ਾਲੀ ਬੋਤਲਾਂ ਅਤੇ ਬੀਅਰ ਦੇ ਕੈਨ ਬਰਾਮਦ ਕੀਤੇ ਗਏ | ਇਸ ਤੋਂ ਇਲਾਵਾ ਸ਼ਰਾਬ ਪਰੋਸਣ ਲਈ ਵਰਤਿਆ ਜਾਣ ਵਾਲਾ ਸਾਮਾਨ ਵੀ ਬਰਾਮਦ ਕੀਤਾ ਗਿਆ | ਇਸੰਪੈਕਟਰ ਵਿਜੇ ਕੁਮਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਰੈਸਟੋਰੈਂਟ ਮਾਲਕ ਕਸ਼ਿਸ਼, ਸੁਰਿੰਦਰ ਸਿੰਘ ਅਤੇ ਯਾਦਵਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਅਮਰੀਕ ਸਿੰਘ ਤੇ ਬਾਬਾ ਤਰਨਜੀਤ ਸਿੰਘ ਖਾਲਸਾ ਨੇ ਲਿਆ ਤਿਆਰੀਆਂ ਦਾ ਜਾਇਜ਼ਾ <br/> ਗੁਰਦੁਆਰਾ ਤਪ ਅਸਥਾਨ ਨਿੱਕ... ਅਗਲੀ ਖ਼ਬਰ ਹਰਵਿੰਦਰ ਸੋਨੀ ਜੇਲ੍ਹ ਤੋਂ ਹੋਏ ਰਿਹਾਅ <br/>
Ad Position 24