ਬਟਾਲਾ, 2 ਜੂਨ (ਸਤਿੰਦਰ ਸਿੰਘ)-ਪਿਛਲੇ 30 ਸਾਲਾਂ ਤੋਂ ਸੰਘਰਸ਼ ਕਰਦੀ ਆ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਨੇ ਬਟਾਲਾ ਨੂੰ ਪੂਰਨ ਰੈਵਨਿਊ ਜ਼ਿਲ੍ਹਾ ਬਣਾਉਣ ਸਬੰਧੀ ਐੱਸ. ਐੱਸ. ਪੀ. ਬਟਾਲਾ ਸ੍ਰੀ ਸੁਹੇਲ ਕਾਸਿਮ ਮੀਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਬਣਾਉਣ ਤੋਂ ਇਲਾਵਾ ਹੋਰ ਭਖਵੇਂ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ | ਇਸ ਮੌਕੇ ਪ੍ਰਧਾਨ ਕਲਸੀ ਨੇ ਬਟਾਲਾ ਪੁਲਿਸ ਵਲੋਂ ਨਸ਼ਿਆਂ ਸਬੰਧੀ ਸ਼ੁਰੂ ਕੀਤੀ ਮੁਹਿੰਮ ਦਾ ਸਾਥ ਦੇਣ ਬਾਰੇ ਵੀ ਕਿਹਾ | ਉਨ੍ਹਾਂ ਐੱਸ. ਐੱਸ. ਪੀ. ਬਟਾਲਾ ਤੋਂ ਮੰਗ ਕੀਤੀ ਕਿ ਬੱਸ ਅੱਡਾ ਬਟਾਲਾ ਅੰਦਰ ਘੁੰਮਦੇ ਈ-ਰਿਕਸ਼ਿਆਂ 'ਤੇ ਰੋਕ ਲਗਾਈ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਘਟਨਾ ਨਾ ਵਾਪਰੇ | ਇਸ ਮੌਕੇ ਪ੍ਰਧਾਨ ਕਲਸੀ ਨੇ ਐੱਸ. ਐੱਸ. ਪੀ. ਬਟਾਲਾ ਨੂੰ ਸਾਥੀਆਂ ਸਮੇਤ ਸਨਮਾਨਿਤ ਕੀਤਾ | ਇਸ ਮੌਕੇ ਮੀਤ ਪ੍ਰਧਾਨ ਰਾਣੀ ਚੌਹਾਨ, ਜਨਰਲ ਸਕੱਤਰ ਪ੍ਰਭਾ ਸ਼ਰਮਾ, ਪਲਵਿੰਦਰ ਕੋਰ, ਰਾਜੇਸ਼ ਚੌਹਾਨ, ਪ੍ਰੋਮਿਲਾ ਆਦਿ ਹਾਜ਼ਰ ਸਨ |
ਆਜ਼ਾਦ ਪਾਰਟੀ ਦੇ ਪ੍ਰਧਾਨ ਕਲਸੀ ਵੱਲੋਂ ਐੱਸ. ਐੱਸ. ਪੀ. ਬਟਾਲਾ ਨੂੰ ਕੀਤਾ ਸਨਮਾਨਿਤ <br/>
ਅਜੀਤ ਡੈਸਕ
03-06-2025