08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਨੌਜਵਾਨ ਵੱਡੀ ਗਿਣਤੀ 'ਚ ਕਾਂਗਰਸ 'ਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 03-06-2025

ਕਿਹਾ, ਕਾਂਗਰਸ ਪਾਰਟੀ ਵਿਚ ਯੂਥ ਵਿੰਗ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ


ਬਟਾਲਾ, 2 ਜੂਨ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਖੁਜਾਲਾ ਵਿਚ ਹਰਪ੍ਰੀਤ ਸਿੰਘ ਹੈਪੀ ਪੱਡਾ ਦੇ ਉੱਦਮ ਸਦਕਾ ਹਲਕੇ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਅਤੇ ਹਰਮਨਦੀਪ ਸਿੰਘ ਰਿਆੜ ਯੂਥ ਪ੍ਰਧਾਨ ਹਲਕਾ ਸ੍ਰੀ ਹਰਗੋਬਿੰਦਪੁਰ ਦੀ ਅਗਵਾਈ ਹੇਠ ਨੌਜਵਾਨ ਗੁਰਪ੍ਰੀਤ ਸਿੰਘ ਚੀਮਾ ਖੁੱਡੀ, ਦਵਿੰਦਰ ਸਿੰਘ ਚੀਮਾ ਖੁੱਡੀ, ਪਵਨਦੀਪ ਸਿੰਘ ਖੁਜਾਲਾ, ਮੁਖਤਿਆਰ ਸਿੰਘ, ਲਵਪ੍ਰੀਤ ਸਿੰਘ, ਦਵਿੰਦਰ ਸਿੰਘ, ਲਵ ਨੰਬਰਦਾਰ, ਬਲਕਾਰ ਸਿੰਘ ਟਕਾਪੁਰ, ਹਿਨੇਪਾਲ ਸਿੰਘ ਬੋਹਜਾ, ਗੁਰਪ੍ਰੀਤ ਸਿੰਘ ਨੰਗਲ, ਕਰਨਬੀਰ ਸਿੰਘ ਭਗਤੂਪੁਰ, ਗੁਰਦੇਵ ਸਿੰਘੁ ਘੁਮਾਣ, ਪਰਮਬੀਰ ਸਿੰਘ ਘੁਮਾਣ, ਸਾਹਿਲਪ੍ਰੀਤ ਸਿੰਘ ਘੁਮਾਣ, ਕਰਨਬੀਰ ਸਿੰਘ ਬੋਹਜਾ ਨੂੰ ਕਾਂਗਰਸ ਵਿਚ ਸ਼ਾਮਿਲ ਕੀਤਾ ਗਿਆ | ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਮੈਂ ਹਰਪ੍ਰੀਤ ਸਿੰਘ ਹੈਪੀ ਪੱਡਾ ਦਾ ਸਦਾ ਰਿਣੀ ਰਹਾਂਗਾ, ਜਿਨ੍ਹਾਂ ਯੂਥ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ | ਇਨ੍ਹਾਂ ਨੌਜਵਾਨਾਂ ਦੇ ਪਾਰਟੀ ਵਿਚ ਸ਼ਾਮਿਲ ਹੋ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ | ਇਨ੍ਹਾਂ ਸਾਰੇ ਨੌਜਵਾਨਾਂ ਨੂੰ ਕਾਂਗਰਸ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਨਵਦੀਪ ਸਿੰਘ ਪੰਨੂ ਨਗਰ ਕੌਂਸਲ ਪ੍ਰਧਾਨ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਬਚਿੱਤਰ ਸਿੰਘ ਜਾਲੀਆਂ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ ਜਗਜੀਤ ਸਿੰਘ ਡਾਇਰੈਕਟਰ ਮਾਰਕੀਟ ਕਮੇਟੀ, ਸੁਰਿੰਦਰ ਸਿੰਘ ਭਾਟੀਆ, ਹਰਦੀਪ ਸਿੰਘ, ਠੇਕੇਦਾਰ ਕੁਲਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਦੁਕਾਨਦਾਰ ਦੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਰਕਾਰੀ ਸਕੂਲਾਂ ਦੇ ਮੈਰਿਟ ਵਿਚ ਆਏ ਬੱਚਿਆਂ ਲਈ ਇਕ ਦਿਨ ਦਾ ਡੀ.ਸੀ./ਐਸ.ਐਸ.ਪੀ. ਪ੍ਰੋਗਰਾਮ ਸ਼ਲਾਘਾਯੋਗ : ਡਾ. ਕੇ. ਜੇ....
Ad Position 24