ਬਟਾਲਾ, 2 ਜੂਨ (ਸਤਿੰਦਰ ਸਿੰਘ)-9 ਪੰਜਾਬ ਬਟਾਲੀਅਨ ਰਾਮ ਤੀਰਥ ਆਈ. ਟੀ. ਆਈ. ਵਿਖੇ 10 ਦਿਨਾਂ ਐੱਨ. ਸੀ. ਸੀ. ਕੈਂਪ ਲਗਵਾਇਆ ਗਿਆ ਜਿਸ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀਆਂ 16 ਵਿਦਿਆਰਥਣਾਂ ਨੇ ਹਿੱਸਾ ਲਿਆ | ਇਸ ਕੈਂਪ ਵਿਚ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ ਤੇ ਕਈ ਇਨਾਮ ਪ੍ਰਾਪਤ ਕੀਤੇ | ਕਾਲਜ ਪਿ੍ੰਸੀਪਲ ਨਿਰਮਲ ਪਾਂਧੀ ਨੇ ਦੱਸਿਆ ਕਿ ਕਾਲਜ ਦੀਆਂ 3 ਵਿਦਿਆਰਥਣਾਂ ਨੇ ਗਾਰਡ ਆਫ਼ ਆਨਰ, ਇਕ ਵਿਦਿਆਰਥਣ ਨੇ ਡਿਸਟ੍ਰੀਬਿਊਸ਼ਨ ਅਤੇ ਇਕ ਨੇ ਪੋਸਟਰ ਬਣਾਉਣ ਵਿਚ ਤਮਗੇ ਹਾਸਲ ਕੀਤੇ | ਇਸ ਦੇ ਨਾਲ ਹੀ ਸਾਰੇ ਵਿਦਿਆਰਥੀਆਂ ਨੂੰ ਤਗਮੇ ਵੀ ਦਿੱਤੇ ਗਏ | ਸਰੀਰਕ ਸਿੱਖਿਆ ਵਿਭਾਗ ਦੇ ਇੰਚਾਰਜ ਮੈਡਮ ਕਾਜਲ ਨੂੰ 9 ਪੰਜਾਬ ਬਟਾਲੀਅਨ ਐੱਨ. ਸੀ. ਸੀ. ਵਲੋਂ ਸਰਟੀਫਿਕੇਟ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ |