08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੰਜਾਬ ਸਟੇਟ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਲਈ ਸਾਹਿਬਜਾਦਾ ਜੋਰਾਵਰ ਸਿੰਘ ਸਕੂਲ 'ਚ ਲੜਕੀਆਂ ਦੇ ਟਰਾਇਲ ਕਰਵਾਏ <br/>

Ad Position 21
No active advertisement
ਅਜੀਤ ਡੈਸਕ 03-06-2025
ਕਲਾਨੌਰ, 2 ਜੂਨ (ਪੁਰੇਵਾਲ)-ਬਾਕਸਿੰਗ ਐਸੋਸੀਏਸ਼ਨ ਆਫ ਗੁਰਦਾਸਪੁਰ ਦੀ ਅਗਵਾਈ 'ਚ ਬਾਕਸਿੰਗ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਕਰਵਾਈ ਜਾ ਰਹੀ ਲੜਕੀਆਂ ਦੀ ਜੂਨੀਅਰ ਬਾਕਸਿੰਗ ਪੰਜਾਬ ਸਟੇਟ ਚੈਂਪੀਅਨਸ਼ਿਪ ਲਈ ਸਥਾਨਕ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਟਰਾਇਲ ਕਰਵਾਏ ਗਏ, ਜਿਸ 'ਚ ਜ਼ਿਲ੍ਹਾ ਗੁਰਦਾਸਪੁਰ ਅਧੀਨ ਵੱਖ-ਵੱਖ ਬਲਾਕ ਬਟਾਲਾ, ਧਾਰੀਵਾਲ, ਕਲਾਨੌਰ, ਡੇਰਾ ਬਾਬਾ ਨਾਨਕ, ਦੀਨਾਨਗਰ, ਕਾਦੀਆਂ ਆਦਿ 'ਚ ਸਥਿਤ ਸਕੂਲਾਂ ਤੋਂ ਖਿਡਾਰੀਆ ਨੇ ਹਿੱਸਾ ਲਿਆ | ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪਿ੍ੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ: ਅਜੀਤ ਸਿੰਘ ਮੱਲ੍ਹੀ, ਸੁੱਖਜੀਤ ਕੌਰ ਮੱਲ੍ਹੀ, ਅਮਰਿੰਦਰ ਸਿੰਘ ਮੱਲ੍ਹੀ, ਮੈਡਮ ਸੁਪ੍ਰੀਤ ਕੌਰ ਮੱਲ੍ਹੀ ਦੀਆਂ ਹਦਾਇਤਾਂ 'ਤੇ ਸਕੂਲ 'ਚ ਅੰਤਰਰਾਸ਼ਟਰੀ ਪੱਧਰ ਦੇ ਤਿਆਰ ਕੀਤੇ ਬਾਕਸਿੰਗ ਰਿੰਗ 'ਚ ਸਕੂਲ ਦੇ ਬੱਚਿਆਂ ਨੂੰ ਤਿਆਰੀ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਟਰਾਇਲ ਲੈਣ ਲਈ ਬਾਕਸਿੰਗ ਐਸੋਸੀਏਸ਼ਨ ਆਫ ਗੁਰਦਾਸਪੁਰ ਦੇ ਮਾਹਿਰਾਂ ਸਮੇਤ ਕੋਚ ਵਰਿਆਮ ਸਿੰਘ, ਹਰਪ੍ਰੀਤ ਕੌਰ ਤੇ ਨਵਤੇਜ ਸਿੰਘ ਵਲੋਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਹਿਸਾਬ ਨਾਲ ਚੋਣ ਕੀਤੀ ਗਈ | ਉਨ੍ਹਾਂ ਨੇ ਕੋਚਾਂ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਹਮੇਸ਼ਾ ਹੀ ਇਸੇ ਤਰ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦੇ ਰਹਿਣ ਤਾਂ ਜੋ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ 'ਚ ਖੇਡਾਂ ਪ੍ਰਤੀ ਲਗਾਓ ਬਣਿਆ ਰਹੇ | ਸਕੂਲ ਪ੍ਰਬੰਧਕ ਕਮੇਟੀ ਅਤੇ ਚੇਅਰਮੈਨ ਸ: ਅਜੀਤ ਸਿੰਘ ਮੱਲ੍ਹੀ ਵਲੋਂ ਵੀ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/> ਅਗਲੀ ਖ਼ਬਰ ਕਥਾਵਾਚਕ ਬਾਬਾ ਬਲਵੰਤ ਸਿੰਘ ਵਡਾਲਾ ਬਾਂਗਰ ਸੇਵਾ ਮੁਕਤੀ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨਿਤ
Ad Position 24