ਬਟਾਲਾ, 2 ਜੂਨ (ਸਤਿੰਦਰ ਸਿੰਘ)-ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਫੁਲਕੇ ਵਿਖੇ ਇਲਾਕੇ ਦੀਆਂ ਸੰਗਤਾਂ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਸਬੰਧੀ ਉਘੇ ਸਮਾਜ ਸੇਵਕ ਤੇ ਮੁੱਖ ਸੇਵਾਦਾਰ ਅਤੇ ਸਾਬਕਾ ਸਰਪੰਚ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ, ਢਾਡੀ ਤੇ ਕਥਾਵਾਚਕਾਂ ਨੇ ਗੁਰਇਤਿਹਾਸ 'ਤੇ ਗੁਰਮਤਿ ਵਿਚਾਰਾਂ ਕੀਤੀਆਂ | ਸੰਤ ਬਾਬਾ ਹਜ਼ਾਰਾ ਸਿੰਘ ਸੰਗੀਤ ਅਕੈਡਮੀ ਦੇ ਬੱਚਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ | ਭਾਈ ਤਰਸੇਮ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ | ਇਸ ਮੌਕੇ ਬਾਬਾ ਦਲਬੀਰ ਸਿੰਘ, ਬਾਬਾ ਜਤਿੰਦਰ ਸਿੰਘ, ਬਾਬਾ ਮੱਸਾ ਸਿੰਘ, ਭਾਈ ਅੰਮਿ੍ਤ ਸਿੰਘ ਸੈਦੋਕੇ, ਭਾਈ ਪਰਮਜੀਤ ਸਿੰਘ ਮੁੱਖ ਸੰਚਾਲਕ ਸੰਤ ਬਾਬਾ ਹਜ਼ਾਰਾ ਸਿੰਘ ਸੰਗੀਤ ਅਕੈਡਮੀ ਅੱਚਲ ਸਾਹਿਬ, ਬਾਬਾ ਜੋਗਿੰਦਰ ਸਿੰਘ ਮਹਿਤੇ ਵਾਲੇ, ਭਾਈ ਸਿਮਰਜੀਤ ਸਿੰਘ ਉਦੋਕੇ, ਭਾਈ ਪ੍ਰੇਮ ਸਿੰਘ ਮੁੰਬਈ ਵਾਲੇ, ਰਾਗੀ ਭਾਈ ਪ੍ਰੇਮ ਸਿੰਘ, ਜਗਜੀਤ ਸਿੰਘ, ਗਰੀਬ ਸਿੰਘ, ਅੰਮਿ੍ਤਪਾਲ ਸਿੰਘ, ਪਿੰਕੀ ਕੌਰ, ਕੰਵਲਜੀਤ ਕੌਰ, ਸ਼ਰਨਜੀਤ ਸਿੰਘ ਸੋਨੂੰ ਆਦਿ ਹਾਜ਼ਰ ਸਨ |