ਬਾਬਾ ਕਾਲਾ ਮੈਹਿਰ ਦੇ ਅਸਥਾਨ 'ਤੇ ਜੋੜ ਮੇਲੇ ਸਬੰਧੀ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ
ਅਜੀਤ ਡੈਸਕ
03-06-2025
ਘੁਮਾਣ, 2 ਜੂਨ (ਬੰਮਰਾਹ)-ਬਾਬਾ ਕਾਲਾ ਮੈਹਿਰ ਦੇ ਅਸਥਾਨ ਸੰਧਵਾਂ ਬਰਿਆਰ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ, ਬਲਦੇਵ ਸਿੰਘ ਬਰਿਆਰ, ਜਸਬੀਰ ਸਿੰਘ ਜੱਸ ਸੰਧਵਾਂ, ਸਾਬਕਾ ਸਰਪੰਚ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਐਨ. ਆਰ. ਆਈ. ਵੀਰਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਜ 12 ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਜਿਨਾਂ ਦੇ ਭੋਗ 4 ਜੂਨ ਨੂੰ ਪੈਣਗੇ | ਇਸੇ ਤਰ੍ਹਾਂ 4 ਜੂਨ ਨੂੰ 12 ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੋਵੇਗੀ, ਜਿਨਾਂ ਦੇ ਭੋਗ 6 ਜੂਨ ਨੂੰ ਪੈਣਗੇ | 6 ਜੂਨ ਨੂੰ 12 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋਵੇਗੀ, ਜਿਨਾਂ ਦੇ ਭੋਗ 8 ਜੂਨ ਨੂੰ ਪੈਣਗੇ | ਉਨ੍ਹਾਂ ਦੱਸਿਆ ਕਿ ਸਮਾਗਮਾਂ ਦੇ ਅਖੀਰਲੇ ਦਿਨ 8 ਜੂਨ ਨੂੰ ਧਾਰਮਿਕ ਸਮਾਗਮ ਹੋਣਗੇ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਜੱਥੇ ਪਹੁੰਚਣਗੇ | ਉਨ੍ਹਾਂ ਕਿਹਾ ਕਿ ਇਸ ਸਾਲਾਨਾ ਜੋੜ ਮੇਲੇ ਦੇ ਨਾਲ-ਨਾਲ ਸਾਲਾਨਾ ਤਿੰਨ ਰੋਜ਼ਾ ਖੇਡ ਮੇਲਾ ਵੀ ਕਰਵਾਇਆ ਜਾ ਰਿਹਾ ਹੈ ਜੋ 6 ਜੂਨ ਤੋਂ ਸ਼ੁਰੂ ਹੋਵੇਗਾ | ਇਸ ਮੌਕੇ ਕਰਨਬੀਰ ਸਿੰਘ, ਸੁਖਦੇਵ ਸਿੰਘ ਸਾਬਕਾ ਸਰਪੰਚ ਬਰਿਆਰ, ਸਤਨਾਮ ਸਿੰਘ ਬਰਿਆਰ, ਝਿਰਮਲ ਸਿੰਘ, ਕੁਲਬੀਰ ਸਿੰਘ, ਗੁਰਮੁਖ ਸਿੰਘ, ਰਣਧੀਰ ਸਿੰਘ ਬਿੱਟਾ, ਹਰਜੀਤ ਸਿੰਘ, ਜਤਿੰਦਰ ਸਿੰਘ, ਸੁਖਵਿੰਦਰ ਸਿੰਘ ਫੌਜੀ, ਜਸਵੰਤ ਸਿੰਘ, ਆਕਾਸ਼ਦੀਪ ਸਿੰਘ ਪੰਮਾ, ਪ੍ਰਕਾਸ਼ ਸਿੰਘ, ਦਲਜੀਤ ਸਿੰਘ, ਅਮਨਦੀਪ ਸਿੰਘ, ਕਰਨਬੀਰ ਸਿੰਘ ਇਟਲੀ, ਬਲਜੀਤ ਸਿੰਘ ਨੰਬਰਦਾਰ ਸੰਧਵਾਂ, ਦਲਜੀਤ ਸਿੰਘ, ਬਲਵਿੰਦਰ ਸਿੰਘ ਸਪੇਨ, ਗੁਰਜੀਤ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ ਸੰਧਵਾਂ, ਮੇਜਰ ਸਿੰਘ ਸੰਧਵਾਂ, ਗੁਰਦਿਆਲ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਤਜਿੰਦਰ ਸਿੰਘ ਭੰਗੂ, ਕਰਨਵੀਰ ਸਿੰਘ ਏਐਸਆਈ, ਨਰਿੰਦਰ ਸਿੰਘ ਬਰਿਆਰ, ਪਰਮਜੀਤ ਸਿੰਘ ਨੇਟੀ, ਚਰਨਜੀਤ ਸਿੰਘ ਮਿੱਠੂ, ਅਵਤਾਰ ਸਿੰਘ ਪੱਪੂ, ਹਰਵਿੰਦਰ ਸਿੰਘ ਸੋਨਾ, ਬਲਵਿੰਦਰ ਸਿੰਘ, ਸ਼ੰਕਰ ਸੰਧਵਾਂ, ਲਖਵਿੰਦਰ ਸਿੰਘ ਸੂਬੇਦਾਰ, ਜਗਦੀਸ਼ ਸਿੰਘ ਸੂਬੇਦਾਰ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਏ ਐੱਸ ਆਈ, ਮਨਬੀਰ ਸਿੰਘ ਆਦਿ ਹਾਜ਼ਰ ਸਨ |