10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦਾ ਅੰਤਰਰਾਸ਼ਟਰੀ ਸੰਸਥਾ ਵਲੋਂ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 03-06-2025
ਬਟਾਲਾ, 2 ਜੂਨ (ਹਰਦੇਵ ਸਿੰਘ ਸੰਧੂ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਬਟਾਲਾ ਜਿਹੜੇ ਹਰ ਸਾਲ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਸ੍ਰੀ ਹੇਮਕੁੰਟ ਸਾਹਿਬ ਤੱਕ ਪੈਦਲ ਹੀ ਪਹੁੰਚਦੀ ਹੈ, ਦਾ ਬੀਤੇ ਕੱਲ੍ਹ ਬਟਾਲਾ ਵਿਖੇ ਪਹੁੰਚਣ 'ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਰਾਸ਼ਟਰੀ ਸੰਸਥਾ ਦੇ ਮੈਂਬਰਾਂ ਵਲੋਂ ਜਨਰਲ ਸਕੱਤਰ ਮਨਜੀਤ ਸਿੰਘ ਹੈਪੀ ਦੇ ਗ੍ਰਹਿ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਪੈਦਲ ਯਾਤਰਾ ਵਿਚ ਸ਼ਾਮਿਲ ਸੰਗਤਾਂ ਵਲੋਂ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ ਉਪਰੰਤ ਸੁਸਾਇਟੀ ਵਲੋਂ ਯਾਤਰਾ ਵਿਚ ਸ਼ਾਮਲ ਸਾਰੀ ਸੰਗਤ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭੁਪਿੰਦਰ ਸਿੰਘ ਕਾਲੜਾ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਸੱਗੂ, ਸਤਨਾਮ ਸਿੰਘ, ਇੰਦਰ ਸਿੰਘ ਨਾਗਪਾਲ, ਜਥੇਦਾਰ ਬਾਬਾ ਹੀਰਾ ਸਿੰਘ, ਰਣਜੀਤ ਸਿੰਘ, ਇਕਬਾਲ ਸਿੰਘ, ਬੀਬੀ ਰੀਟਾ, ਪਰਮਿੰਦਰ ਕੌਰ, ਇੰਸਪੈਕਟਰ ਪ੍ਰਭਪਾਲ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ <br/> ਅਗਲੀ ਖ਼ਬਰ ਬਾਬਾ ਕਾਲਾ ਮੈਹਿਰ ਦੇ ਅਸਥਾਨ 'ਤੇ ਜੋੜ ਮੇਲੇ ਸਬੰਧੀ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ
Ad Position 24