10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 03-06-2025
ਉਲੰਘਣਾ ਕਰਨ ਵਾਲੀਆਂ 6 ਸਕੂਲ ਬੱਸਾਂ ਦੇ ਕੀਤੇ ਚਲਾਨ
ਨੌਸ਼ਹਿਰਾ ਮੱਝਾ ਸਿੰਘ, 2 ਜੂਨ (ਤਰਸੇਮ ਸਿੰਘ ਤਰਾਨਾ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀ ਸੁਨੀਲ ਜੋਸ਼ੀ ਵਲੋਂ ਬੀਤੇ ਕੱਲ੍ਹ ਟ੍ਰੈਫਿਕ ਮੁਲਾਜ਼ਮਾਂ ਨੂੰ ਨਾਲ ਲੈ ਕੇ ਸਥਾਨਕ ਅਤੇ ਆਸ-ਪਾਸ ਦੇ ਸਕੂਲ ਵਾਹਨਾਂ ਦੀ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਅਚਨਚੇਤ ਚੈਕਿੰਗ ਕੀਤੀ ਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ 6 ਬੱਸਾਂ ਦੇ ਮੌਕੇ 'ਤੇ ਹੀ ਚਲਾਨ ਕੀਤੇ ਗਏ | ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਸਕੂਲਾਂ 'ਚ ਪੁੱਜ ਕੇ ਜਿੱਥੇ ਸਕੂਲ ਵਾਹਨਾਂ ਦੀ ਹਾਲਤ 'ਤੇ ਚੈਕਿੰਗ ਕੀਤੀ ਉਥੇ ਸਕੂਲ ਪ੍ਰਬੰਧਕਾਂ ਤੇ ਸਕੂਲ ਵਾਹਨ ਚਾਲਕਾਂ ਨੂੰ ਬੱਚਿਆਂ ਦੀ ਸੁਰੱਖਿਆ ਲਈ ਜ਼ਰੂਰੀ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਸਿੱਖਿਅਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਹਿੱਤ ਇਹ ਸਕੂਲ ਵਾਹਨਾਂ ਦੀ ਚੈਕਿੰਗ ਦਾ ਸਿਲਸਿਲਾ ਜਾਰੀ ਹੈ | ਉਨ੍ਹਾਂ ਦੱਸਿਆ ਕਿ ਸਕੂਲ ਵੈਨਾਂ ਤੇ ਬੱਸਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੀਲਾ ਰੰਗ, ਵਾਹਨਾਂ ਵਿਚ ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਮਹਿਲਾ ਅਟੈਂਡੈਂਟ ਸਮੇਤ ਹਰੇਕ ਵਾਹਨ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 15 ਸਾਲ ਤੋਂ ਪੁਰਾਣਾ ਨਹੀਂ ਹੋਣਾ ਚਾਹੀਦਾ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਸ੍ਰੀ ਸੁਨੀਲ ਜੋਸ਼ੀ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਸਕੂਲ ਵਾਹਨਾਂ ਦੇ ਅੰਦਰ ਨਿਰਧਾਰਤ ਲੋੜੀਂਦੀਆਂ ਸਹੂਲਤਾਂ ਦੀ ਨਿਗਰਾਨੀ ਕਰਨ ਤੇ ਕਿਸੇ ਵੀ ਕਮੀ ਨੂੰ ਸਬੰਧਤ ਸਕੂਲ ਪ੍ਰਬੰਧਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ, ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਲੋੜੀਂਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੁਨੀਲ ਜੋਸ਼ੀ, ਇੰਸਪੈਕਟਰ ਟ੍ਰੈਫਿਕ ਪੁਲਿਸ ਸੁਰਿੰਦਰ ਸਿੰਘ, ਏ.ਐੱਸ.ਆਈ. ਟ੍ਰੈਫਿਕ ਮਨਜਿੰਦਰ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ ਤੇ ਅਸਿਸਟੈਂਟ ਗਗਨਦੀਪ ਸਿੰਘ ਤੇ ਸੁਖਦੇਵ ਸਿੰਘ ਸਮੇਤ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦਾ ਅੰਤਰਰਾਸ਼ਟਰੀ ਸੰਸਥਾ ਵਲੋਂ ਭਰਵਾਂ ਸਵਾਗਤ
Ad Position 24