10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-06-2025
ਗੁਰਦਾਸਪੁਰ, 2 ਜੂਨ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਗੁਰਮਤਿ ਦੇ ਇੰਚਾਰਜ ਗੁਰਜੀਤ ਕੌਰ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਕਵੀਸ਼ਰੀਆਂ ਤੇ ਵਾਹਿਗੁਰੂ ਦਾ ਜਾਪ ਕੀਤਾ ਗਿਆ | ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ 'ਤੇ ਚਾਨਣਾ ਪਾਇਆ | ਉਨ੍ਹਾਂ ਨੇ ਬੱਚਿਆਂ ਨੰੂ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅਜਿਹੇ ਦਿਹਾੜੇ ਮਨਾਉਣੇ ਬੇਹੱਦ ਜ਼ਰੂਰੀ ਹਨ ਜਿਸ ਨਾਲ ਨਾਲ ਬੱਚੇ ਆਪਣੇ ਸਿੱਖ ਇਤਿਹਾਸ ਨਾਲ ਜੁੜੇ ਰਹਿਣ ਅਤੇ ਆਪਣੇ ਗੁਰੂਆਂ ਨੰੂ ਯਾਦ ਰੱਖ ਸਕਣ | ਅੰਤ ਵਿਚ ਸਕੂਲ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਬਟਾਲਾ 'ਚ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਹੋਈ ਐਡ. ਅਮਨਦੀਪ ਜੈਂਤੀਪੁਰ ਨੂੰ ਹਲਕਾ ਇੰਚਾਰਜ ਲਗਾਉਣ ਦੀ ਕੀਤੀ ਮੰਗ... ਅਗਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ <br/>
Ad Position 24